ਚੰਡੀਗੜ੍ਹ | ਮੁੱਖ ਮੰਤਰੀ ਨੇ ਅੱਜ ਵਿਧਾਨ ਸਭਾ ਦੇ ਖ਼ਾਸ ਇਜਲਾਸ ਵਿੱਚ ਕੇਂਦਰ ਦੇ ਖੇਤੀ ਬਿੱਲਾਂ ਨੂੰ ਨਕਾਰਦੇ ਹੋਏ ਮਤਾ ਪੇਸ਼ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਅਸਤੀਫ਼ਾ ਦੇਣ ਨੂੰ ਵੀ ਤਿਆਰ ਹਨ। ਉਨ੍ਹਾਂ ਕਿਹਾ ਕਿ ਉਹ ਅਸਤੀਫਾ ਪਹਿਲਾਂ ਵੀ ਦੇ ਚੁੱਕੇ ਹਨ ਤੇ ਪੰਜਾਬ ਲਈ ਲੰਮੀ ਲੜਾਈ ਲਈ ਤਿਆਰ ਹਨ। ਉਨ੍ਹਾਂ ਨੇ ਕੇਂਦਰ ਦੇ ਪ੍ਰਸ੍ਤਾਵਿਤ ਬਿਜਲੀ ਸੋਧ ਕਨੂੰਨ ਨੂੰ ਵੀ ਨਕਾਰਿਆ।
ਬਿਜਲੀ ਸੋਧ ਬਿੱਲ 2020 ਖ਼ਿਲਾਫ਼ ਵੀ ਮਤਾ ਪੇਸ਼
ਮੁੱਖ ਮੰਤਰੀ ਨੇ ਕਿਹਾ ਕਿ ਮੈਂ ਨਹੀਂ ਚਾਹੁੰਦਾ ਕਿ ਪੰਜਾਬ ਦੇ ਹਾਲਾਤ ਵਿਗੜਨ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕੇਂਦਰ ਦੇ ਕਾਲੇ ਕਾਨੂੰਨਾਂ ਦੀ ਕਾਲੀ ਰਾਤ ਵਿੱਚ ਕੈਪਟਨ ਸਾਹਿਬ ਦਾ ਵਿਧਾਨ ਸਭਾ ਦਾ ਇਹ ਖ਼ਾਸ ਸੈਸ਼ਨ ਇੱਕ ਚਮਕਦੇ ਸਿਤਾਰੇ ਵਾਂਙ ਹਨ।
ਸਿੱਧੂ ਨੇ ਅੱਗੇ ਕਿਹਾ ਕਿ ਜੇ ਹੱਲ ਨਹੀਂ ਨਿਕਲਿਆ ਤਾਂ ਚੀਨ ਅਤੇ ਪਾਕਿਸਤਾਨ ਵਰਗੇ ਦੁਸ਼ਮਣ ਮੁਲਕ ਕੱਠੇ ਹੋ ਸਕਦੇ ਹਨ। ਕਿਸਾਨਾਂ ਲਈ ਇਹ ਲੜਾਈ ਜਾਰੀ ਰਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮੈਂ ਨਹੀਂ ਚਾਹੁੰਦਾ ਕਿ ਪੰਜਾਬ ਦੇ ਹਾਲਾਤ ਵਿਗੜਨ।