ਮੁੱਖ ਮੰਤਰੀ ਨੇ UCC ‘ਤੇ ਚੁੱਕੇ ਸਵਾਲ, ਕਿਹਾ- ਪਤਾ ਨੀਂ ਕਿਉਂ ਛੇੜੇ ਜਾਂਦੇ ਨੇ ਅਜਿਹੇ ਮੁੱਦੇ

0
1774

ਚੰਡੀਗੜ੍ਹ| ਮੁੱਖ ਮੰਤਰੀ ਭਗਵੰਤ ਮਾਨ ਨੇ UCC ‘ਤੇ ਬੋਲਦਿਆਂ ਕਿਹਾ ਕਿ ਪਤਾ ਨਹੀਂ ਅਜਿਹੇ ਮੁੱਦੇ ਕਿਉਂ ਛੇੜੇ ਜਾਂਦੇ ਹਨ। ਮਾਨ ਨੇ ਕਿਹਾ ਕਿ ਸਾਡਾ ਦੇਸ਼ ਸਮਾਜਿਕ ਤੌਰ ਉਤੇ ਅਜੇ ਬਰਾਬਰ ਨਹੀਂ ਹਨ। ਅਜੇ ਵੀ ਬਹੁਤ ਸਾਰੇ ਤਬਕੇ ਦੱਬੇ ਕੁੱਚਲੇ ਹਨ। ਉਨ੍ਹਾਂ ਕਿਹਾ ਕਿ ਜਦੋਂ ਸਾਰੇ ਬਰਾਬਰ ਹੋ ਜਾਣਗੇ, ਉਦੋਂ ਲਾਗੂ ਕਰ ਦਿਓ UCC ਕਾਨੂੰਨ।

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਸਾਰੇ ਦੇਸ਼ ਵਿਚ ਯੂਨੀਫਾਰਮ ਸਿਵਲ ਕੋਡ (UCC) ਲਾਗੂ ਕਰਨਾ ਚਾਹੁੰਦੀ ਹੈ। ਇਸ ਤਹਿਤ ਇਕ ਦੇਸ਼, ਇਕ ਕਾਨੂੰਨ ਦੇ ਸਿਧਾਂਤ ਨੂੰ ਲਾਗੂ ਕਰਨਾ ਚਾਹੁੰਦੀ ਹੈ। ਜਿਸ ਨਾਲ ਸਾਰੇ ਧਰਮਾਂ ਦੇ ਵਿਆਹ, ਮੌਤ ਤੇ ਧਰਮ ਦੇ ਹੋਰ ਰੀਤੀ ਰਿਵਾਜਾਂ ਲਈ ਇਕ ਹੀ ਕਾਨੂੰਨ ਹੋਵੇਗਾ।

ਹਾਲਾਂਕਿ ਕੇਂਦਰ ਦੇ ਇਸ ਕਾਨੂੰਨ ਦਾ ਹੁਣ ਤੋਂ ਹੀ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ