ਘਰ ‘ਚ ਉਡੀਕਦੇ ਰਹਿ ਗਏ ਬੱਚੇ, ਪਿਓ ਦੀ ਸੜਕ ਪਾਰ ਕਰਦਿਆਂ ਹਾਦਸੇ ‘ਚ ਮੌਤ

0
704

ਮੋਗਾ, 2 ਨਵੰਬਰ |  ਮੋਗਾ ‘ਚ ਦੇਰ ਰਾਤ ਸੜਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ। ਉਕਤ ਨੌਜਵਾਨ ਸੜਕ ਪਾਰ ਕਰ ਰਿਹਾ ਸੀ ਕਿ ਉਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਪ੍ਰਵਾਸੀ ਨੌਜਵਾਨ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਘਰ ‘ਚ ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲ ਗਈਆਂ। ਮ੍ਰਿਤਕ ਦੀ ਪਛਾਣ ਧਰਮਿੰਦਰ ਸਿੰਘ ਰਾਵਤ (32) ਵਜੋਂ ਹੋਈ ਹੈ।

ਮ੍ਰਿਤਕ ਦੇ ਦੋ ਛੋਟੇ ਬੱਚੇ ਘਰ ਵਿਚ ਉਸ ਦਾ ਇੰਤਜ਼ਾਰ ਕਰ ਰਹੇ ਸਨ। ਮ੍ਰਿਤਕ ਨੌਜਵਾਨ ਇੱਕ ਰਿਜ਼ਾਰਟ ਵਿਚ ਬਤੌਰ ਮੈਨੇਜਰ ਕੰਮ ਕਰਦਾ ਸੀ। ਸਮਾਜ ਸੇਵਾ ਸੁਸਾਇਟੀ ਦੇ ਮੈਂਬਰ ਲਾਸ਼ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਲੈ ਕੇ ਗਏ।

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਦੋਸਤ ਨਵੀਨ ਨੇ ਦੱਸਿਆ ਕਿ ਉਹ ਰਿਜ਼ਾਰਟ ‘ਚ ਦੀਵਾਲੀ ਮਨਾ ਰਿਹਾ ਸੀ ਅਤੇ ਧਰਮਿੰਦਰ ਸੜਕ ਪਾਰ ਕਰ ਕੇ ਆਪਣੇ ਘਰ ਵੱਲ ਜਾ ਰਿਹਾ ਸੀ। ਫਿਰ ਤੇਜ਼ ਰਫਤਾਰ ਆ ਰਹੇ ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਉਸ ਦੀ ਮੌਤ ਹੋ ਗਈ। ਉਸ ਦੇ ਦੋ ਛੋਟੇ ਬੱਚੇ ਹਨ।

ਜਾਣਕਾਰੀ ਦਿੰਦੇ ਹੋਏ ਸਮਾਜ ਸੇਵੀ ਸੰਸਥਾ ਦੇ ਮੈਂਬਰ ਗੁਰਜੋਤ ਸਿੰਘ ਨੇ ਦੱਸਿਆ ਕਿ ਸਾਨੂੰ 112 ਨੰਬਰ ‘ਤੇ ਫੋਨ ਆਇਆ ਸੀ ਕਿ ਲੁਧਿਆਣਾ ਰੋਡ ‘ਤੇ ਸਕਾਈ ਰਿੰਗ ਹੋਟਲ ਨੇੜੇ ਹਾਦਸਾ ਵਾਪਰ ਗਿਆ ਹੈ। ਅਸੀਂ ਮੌਕੇ ‘ਤੇ ਪਹੁੰਚ ਕੇ ਵਿਅਕਤੀ ਨੂੰ ਚੁੱਕ ਕੇ ਹਸਪਤਾਲ ਲਿਆਂਦਾ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)