ਬੱਚਿਆਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ; ਚਲੀਆਂ ਤਾੜ-ਤਾੜ ਗੋਲੀਆਂ, ਇਕ ਨੌਜਵਾਨ ਦੀ ਮੌਤ

0
687

ਫਿਰੋਜ਼ਪੁਰ, 5 ਨਵੰਬਰ | ਪਿੰਡ ਖਿਲਚੀਆਂ ‘ਚ ਬੱਚਿਆਂ ਦੀ ਲੜਾਈ ਨੇ ਖੂਨੀ ਰੂਪ ਧਾਰ ਲਿਆ। ਮਾਮੂਲੀ ਜਿਹੀ ਗੱਲ ਨੂੰ ਲੈ ਕੇ ਗੋਲੀਆਂ ਚੱਲ ਗਈਆਂ, ਜਿਸ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ। ਉਧਰ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਸਿਵਲ ਹਸਪਤਾਲ ਪਹੁੰਚੇ ਪਰਿਵਾਰਕ ਮੈਂਬਰ ਮਨਪ੍ਰੀਤ ਸਿੰਘ ਮ੍ਰਿਤਕ ਦਾ ਭਰਾ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਪਿੰਡ ’ਚ ਕਿਸੇ ਨਾਲ ਬੱਚਿਆਂ ਨੂੰ ਲੈ ਕੇ ਝਗੜਾ ਹੋਇਆ ਸੀ। ਇਸੇ ਰੰਜਿਸ਼ ਨੂੰ ਲੈ ਕੇ ਉਨ੍ਹਾਂ ਦੇ ਨੌਜਵਾਨ ਪੁੱਤ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਰਵੀ ਉਮਰ ਕਰੀਬ 36 ਸਾਲ ਦੀ ਮੌਤ ਹੋ ਗਈ। ਪਰਿਵਾਰਕ ਮੈਬਰਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

ਉਧਰ ਮੌਕੇ ’ਤੇ ਪਹੁੰਚੇ ਸੁਖਵਿੰਦਰ ਸਿੰਘ ਡੀਐਸਪੀ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤੀ ਗਈ ਹੈ ਅਤੇ ਪਰਿਵਾਰਕ ਮੈਬਰਾਂ ਦੇ ਬਿਆਨਾਂ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)