ਜਲੰਧਰ | ਕੋਵਿਡ-19 ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਅਤੇ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਇਕੱਠ ਸਬੰਧੀ ਜਾਰੀ ਨਵੀਆਂ ਪਾਬੰਦੀਆਂ ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਭੁੱਲਰ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਕੋਵਿਡ-19 ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।
ਪੁਲਿਸ ਅਧਿਕਾਰੀਆਂ ਦੀ ਮੀਟਿੰਗ ਵਿੱਚ ਕਮਿਸ਼ਨਰ ਨੇ ਹਦਾਇਤਾਂ ਕੀਤੀਆਂ ਕਿ 19-19 ਪ੍ਰੋਟੋਕਾਲ ਦੀ ਉਲੰਘਣਾ ਜਿਸ ਵਿੱਚ ਮਾਸਕ ਨਾ ਪਹਿਨਣਾ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨਾ ਸ਼ਾਮਿਲ ਹੈ ਦੀ ਉਲੰਘਣਾ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ।
ਸੂਬਾ ਸਰਕਾਰ ਵਲੋਂ ਅੰਦਰੂਨੀ ਅਤੇ ਬਾਹਰੀ ਇਕੱਠਾਂ ਬਾਰੇ ਜਾਰੀ ਦਿਸ਼ਾ ਨਿਰਦੇਸ਼ਾਂ ਤੋਂ ਪੁਲਿਸ ਅਧਿਕਾਰੀਆਂ ਨੂੰ ਜਾਣੂ ਕਰਵਾਇਆ । ਉਨ੍ਹਾਂ ਦੱਸਿਆ ਕਿ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੰਦਰੂਨੀ ਇਕੱਠ ਲਈ 100 ਅਤੇ ਬਾਹਰੀ ਇਕੱਠ ਲਈ 200 ਵਿਅਕਤੀਆਂ ਗਿਣਤੀ ਸੂਬਾ ਸਰਕਾਰ ਵਲੋਂ ਨਿਸ਼ਚਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਨਵੇਂ ਦਿਸ਼ਾ ਨਿਰਦੇਸ਼ ਪਹਿਲੀ ਮਾਰਚ 2021 ਤੋਂ ਅਗਲੇ ਹੁਕਮਾਂ ਤੱਕ ਲਾਗੂ ਹੋ ਜਾਣਗੇ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ।
ਪੁਲਿਸ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੁੂੰ ਕਿਹਾ ਕਿ ਸ਼ਹਿਰ ਵਿੱਚ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ, ਜਿਸ ਵਿੱਚ ਮਾਸਕ ਪਾਉਣਾ ਅਤੇ ਸਮਾਜਿਕ ਦੂਰੀ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਵਿਡ-19 ਵਾਇਰਸ ਨੁੂੰ ਫੈਲਣ ਤੋਂ ਰੋਕਿਆ ਜਾ ਸਕੇ।