ਬ੍ਰੇਕਿੰਗ : ਪੰਜਾਬ ‘ਚ ਰਜਿਸਟਰੀ ਤੋਂ NOC ਦੀ ਸ਼ਰਤ ਖਤਮ, ਰਾਜਪਾਲ ਨੇ ਸਰਕਾਰ ਦੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

0
312

ਚੰਡੀਗੜ੍ਹ, 24 ਅਕਤੂਬਰ | ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿਚ ਰਜਿਸਟਰੀ ਤੋਂ NOC ਦੀ ਸ਼ਰਤ ਖਤਮ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੈ। ਇਸ ਨਾਲ ਕੱਚੀਆਂ ਕਾਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮਿਲ ਸਕਣਗੀਆਂ। ਇੰਨਾ ਹੀ ਨਹੀਂ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਗੈਰ-ਕਾਨੂੰਨੀ ਕਾਲੋਨੀਆਂ ਬਣਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਜਿੱਥੇ ਉਨ੍ਹਾਂ ਨੂੰ ਭਾਰੀ ਜੁਰਮਾਨਾ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਦੋਸ਼ੀ ਪਾਏ ਜਾਣ ‘ਤੇ ਸਖ਼ਤ ਸਜ਼ਾ ਹੋਵੇਗੀ।

आदेश की कॉपी।

ਇਹ ਬਿੱਲ 3 ਸਤੰਬਰ ਨੂੰ ਹੋਇਆ ਸੀ ਪਾਸ

‘ਪੰਜਾਬ ਅਪਾਰਟਮੈਂਟ-ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ 3 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਵਿਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਇਸ ਤੋਂ ਬਾਅਦ ਬਿੱਲ ਨੂੰ ਮਨਜ਼ੂਰੀ ਲਈ ਰਾਜਪਾਲ ਕੋਲ ਭੇਜਿਆ ਗਿਆ। ਹਾਲਾਂਕਿ ਇਸ ‘ਚ ਇਕ ਗੱਲ ਤਾਂ ਸਪੱਸ਼ਟ ਹੈ ਕਿ ਇਸ ਹੁਕਮ ਮੁਤਾਬਕ ਨਾਜਾਇਜ਼ ਕਾਲੋਨੀਆਂ ਨੂੰ ਰੈਗੂਲਰ ਨਹੀਂ ਕੀਤਾ ਜਾਵੇਗਾ, ਸਗੋਂ ਪਲਾਟਾਂ ਨੂੰ ਹੀ ਰੈਗੂਲਰ ਕੀਤਾ ਜਾਵੇਗਾ। ਇਸ ਮੌਕੇ ਸੀਐਮ ਭਗਵੰਤ ਨੇ ਕਿਹਾ ਕਿ ਇਸ ਬਿੱਲ ਨਾਲ ਆਮ ਲੋਕਾਂ ਨੂੰ ਫਾਇਦਾ ਹੋਵੇਗਾ।