<p>ਜਲੰਧਰ &vert; ਬਾਲੀਵੁੱਡ ਸਟਾਰ ਸਲਮਾਨ ਖਾਨ ਦੇ ਘਰ &&num;8216&semi;ਤੇ ਹੋਈ ਗੋਲੀਬਾਰੀ ਦੇ ਮਾਮਲੇ ਦਾ ਸਬੰਧ ਪੰਜਾਬ ਦੇ ਜਲੰਧਰ ਨਾਲ ਹੈ। ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਸਾਗਰ ਪਾਲ &lpar;21&rpar; ਵਾਸੀ ਪੱਛਮੀ ਚੰਪਾਰਨ&comma; ਬਿਹਾਰ ਅਤੇ ਵਿੱਕੀ ਗੁਪਤਾ &lpar;24&rpar; ਵਾਸੀ ਗੁਜਰਾਤ ਨੂੰ ਗ੍ਰਿਫਤਾਰ ਕੀਤਾ ਹੈ।<&sol;p>&NewLine;<p>ਜਾਣਕਾਰੀ ਮੁਤਾਬਕ ਮਾਮਲੇ ਦਾ ਮੁੱਖ ਦੋਸ਼ੀ ਸਾਗਰ ਪੰਜਾਬ ਦੇ ਜਲੰਧਰ &&num;8216&semi;ਚ ਮਜ਼ਦੂਰੀ ਦਾ ਕੰਮ ਕਰਦਾ ਸੀ। ਸਾਗਰ ਦੇ ਪਿਤਾ ਨੇ ਪੁਲਿਸ ਨੂੰ ਦੱਸਿਆ ਸੀ ਕਿ ਉਸ ਦਾ ਲੜਕਾ ਜਲੰਧਰ ਵਿਚ ਮਜ਼ਦੂਰੀ ਦਾ ਕੰਮ ਕਰਦਾ ਸੀ। ਉਸ ਨੂੰ ਪਤਾ ਹੀ ਨਹੀਂ ਲੱਗਾ ਕਿ ਉਹ ਕਦੋਂ ਮੁੰਬਈ ਪਹੁੰਚ ਗਿਆ। ਦੱਸ ਦੇਈਏ ਕਿ ਇਕ ਦਿਨ ਪਹਿਲਾਂ ਮਹਾਰਾਸ਼ਟਰ ਦੇ ਸੀਐਮ ਏਕਨਾਥ ਸ਼ਿੰਦੇ ਸਲਮਾਨ ਖਾਨ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ ਸਨ। ਉਨ੍ਹਾਂ ਨੇ ਪੁਲਿਸ ਨੂੰ ਸਲਮਾਨ ਦੀ ਸੁਰੱਖਿਆ ਵਧਾਉਣ ਦੇ ਵੀ ਆਦੇਸ਼ ਦਿੱਤੇ ਹਨ।<&sol;p>&NewLine;<p>ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਦੋਸ਼ੀ ਸਾਗਰ ਪਾਲ ਦੇ ਪਿਤਾ ਜੋਗਿੰਦਰ ਸ਼ਾਹ ਨੇ ਦੱਸਿਆ ਕਿ ਉਨ੍ਹਾਂ ਨੂੰ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਮਿਲੀ ਸੀ ਕਿ ਉਨ੍ਹਾਂ ਦੇ ਬੇਟੇ ਨੇ ਸਲਮਾਨ ਖਾਨ ਦੇ ਘਰ &&num;8216&semi;ਤੇ ਗੋਲੀਬਾਰੀ ਕੀਤੀ ਹੈ।<&sol;p>&NewLine;<p>ਪਿਤਾ ਨੇ ਕਿਹਾ ਹੈ ਕਿ ਮੈਂ ਖੁਦ ਹੈਰਾਨ ਹਾਂ ਕਿ ਉਹ ਜਲੰਧਰ ਦੀ ਬਜਾਏ ਮੁੰਬਈ ਕਿਵੇਂ ਪਹੁੰਚ ਗਿਆ। ਉਹ ਲੰਬੇ ਸਮੇਂ ਤੋਂ ਜਲੰਧਰ ਵਿਚ ਮਜ਼ਦੂਰੀ ਦਾ ਕੰਮ ਕਰ ਰਿਹਾ ਸੀ। ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿ ਉਹ ਇਥੇ ਕਿਸ ਨੂੰ ਮਿਲਿਆ ਅਤੇ ਕਿਸ ਨੂੰ ਨਹੀਂ।ਇਸ ਦੇ ਨਾਲ ਹੀ ਸਾਗਰ ਦੇ ਪਰਿਵਾਰ ਤੋਂ ਮੁੰਬਈ ਪੁਲਿਸ ਅਤੇ ਬਿਹਾਰ ਪੁਲਿਸ ਦੀ ਟੀਮ ਨੇ ਪੁੱਛਗਿੱਛ ਕੀਤੀ।<&sol;p>&NewLine;<p>ਜਿਸ ਤੋਂ ਬਾਅਦ ਇਹ ਖੁਲਾਸਾ ਹੋਇਆ। ਮਾਮਲੇ &&num;8216&semi;ਚ ਸਾਗਰ ਦੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਪੁਲਿਸ ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਸਾਗਰ ਦਾ ਪੂਰਾ ਪਰਿਵਾਰ ਮਜ਼ਦੂਰ ਹੈ। ਸਾਰਾ ਪਰਿਵਾਰ ਮਜ਼ਦੂਰੀ ਕਰ ਕੇ ਹੀ ਗੁਜ਼ਾਰਾ ਕਰਦਾ ਹੈ।<&sol;p>&NewLine;<p>ਪ੍ਰਾਪਤ ਜਾਣਕਾਰੀ ਅਨੁਸਾਰ ਸਾਗਰ ਦੇ ਪਿਤਾ ਜੋਗਿੰਦਰ ਸ਼ਾਹ ਦਾ ਬਿਆਨ ਸਾਹਮਣੇ ਆਉਣ ਤੋਂ ਬਾਅਦ ਮੁੰਬਈ ਪੁਲਿਸ ਨੇ ਜਲੰਧਰ ਪੁਲਿਸ ਨਾਲ ਸੰਪਰਕ ਕੀਤਾ ਹੈ। ਹਾਲਾਂਕਿ ਇਸ ਸਬੰਧੀ ਕਿਸੇ ਅਧਿਕਾਰੀ ਨੇ ਕੋਈ ਬਿਆਨ ਨਹੀਂ ਦਿੱਤਾ ਹੈ ਕਿਉਂਕਿ ਮੁੰਬਈ ਪੁਲਿਸ ਨਾਲ ਜੁੜੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸਾਗਰ ਪਹਿਲਾਂ ਜਲੰਧਰ &&num;8216&semi;ਚ ਹੀ ਸੀ।<&sol;p>&NewLine;<p>ਜਲੰਧਰ &&num;8216&semi;ਚ ਹੀ ਉਹ ਕਿਸੇ ਤੀਜੇ ਵਿਅਕਤੀ ਰਾਹੀਂ ਲਾਰੈਂਸ ਗੈਂਗ ਦੇ ਸੰਪਰਕ &&num;8216&semi;ਚ ਆਇਆ ਸੀ। ਇਸ ਲਈ ਮੁੰਬਈ ਪੁਲਿਸ ਇਸ ਮਾਮਲੇ &&num;8216&semi;ਚ ਜਲੰਧਰ ਤੋਂ ਜਾਣਕਾਰੀ ਇਕੱਠੀ ਕਰ ਰਹੀ ਹੈ।<&sol;p>&NewLine;<p>ਮੁੰਬਈ ਪੁਲਿਸ ਨੇ ਅਦਾਲਤ &&num;8216&semi;ਚ ਦੋਵਾਂ ਦੋਸ਼ੀਆਂ ਦੀ 14 ਦਿਨਾਂ ਦੀ ਰਿਮਾਂਡ ਮੰਗੀ ਸੀ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ਤੋਂ ਬਾਅਦ ਦੋਵੇਂ ਮੁਲਜ਼ਮ ਰੇਲਵੇ ਟਰੈਕ ਪਾਰ ਕਰ ਗਏ&comma; ਕੱਪੜੇ ਬਦਲ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਦੋਵੇਂ ਦੋਸ਼ੀ ਸਲਮਾਨ ਖਾਨ ਦੇ ਪਨਵੇਲ ਫਾਰਮ ਹਾਊਸ ਤੋਂ ਮਹਿਜ਼ 10 ਕਿਲੋਮੀਟਰ ਦੂਰ ਰਹਿ ਰਹੇ ਸਨ। ਅਜਿਹੇ &&num;8216&semi;ਚ ਸਵਾਲ ਇਹ ਵੀ ਉੱਠਦਾ ਹੈ ਕਿ ਕੀ ਉਹ ਫਾਰਮ ਹਾਊਸ ਨੂੰ ਹੀ ਨਿਸ਼ਾਨਾ ਬਣਾਉਣਾ ਚਾਹੁੰਦੇ ਸਨ।<&sol;p>&NewLine;<p>ਪੁਲਿਸ ਨੇ ਦਲੀਲ ਦਿੱਤੀ ਕਿ ਇਹ ਇਕ ਅੰਤਰਰਾਸ਼ਟਰੀ ਰੈਕੇਟ ਹੈ ਅਤੇ ਇਨ੍ਹਾਂ ਦੇ ਬਿਹਾਰ ਅਤੇ ਗੁਜਰਾਤ ਨਾਲ ਵੀ ਸਬੰਧ ਹਨ। ਅਸੀਂ ਆਪਣੀ ਜਾਂਚ ਦਾ ਦਾਇਰਾ ਹਰਿਆਣਾ&comma; ਪੰਜਾਬ&comma; ਯੂਪੀ&comma; ਬਿਹਾਰ ਅਤੇ ਗੁਜਰਾਤ ਤੱਕ ਵਧਾਉਣਾ ਚਾਹੁੰਦੇ ਹਾਂ। ਇਸ ਤੋਂ ਇਲਾਵਾ ਪੁਲਿਸ ਨੇ ਅਦਾਲਤ &&num;8216&semi;ਚ ਲਾਰੈਂਸ ਦੇ ਭਰਾ ਅਨਮੋਲ ਦੀਆਂ ਫੇਸਬੁੱਕ ਪੋਸਟਾਂ ਅਤੇ ਸਲਮਾਨ ਖਾਨ &&num;8216&semi;ਤੇ ਪੁਰਾਣੇ ਹਮਲਿਆਂ ਦਾ ਵੀ ਜ਼ਿਕਰ ਕੀਤਾ।<&sol;p>&NewLine;<p>ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਜਿਸ ਹਥਿਆਰ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ&comma; ਉਹ ਅਜੇ ਤੱਕ ਬਰਾਮਦ ਨਹੀਂ ਹੋਇਆ ਹੈ। ਅਸੀਂ ਹੋਰ ਜਾਂਚ ਕਰਨਾ ਚਾਹੁੰਦੇ ਹਾਂ ਕਿ ਇਨ੍ਹਾਂ ਮੁਲਜ਼ਮਾਂ ਨੂੰ ਬਾਈਕ ਅਤੇ ਹੋਰ ਸਾਮਾਨ ਕਿਸ ਨੇ ਮੁਹੱਈਆ ਕਰਵਾਇਆ ਸੀ। ਇਸ ਘਟਨਾ ਦਾ ਮਾਸਟਰਮਾਈਂਡ ਕੌਣ ਹੈ&comma; ਇਹ ਵੀ ਜਾਂਚ ਦਾ ਹਿੱਸਾ ਬਣੇਗਾ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;