ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥੱਕ ਤੂਫ਼ਾਨ ਨੂੰ ਅਦਾਲਤ ਨੇ ਭੇਜਿਆ ਜੇਲ

0
553

ਅੰਮ੍ਰਿਤਸਰ | ਅਜਨਾਲਾ ਤੋਂ ਇਕ ਗੁਰਸਿੱਖ ਨੌਜਵਾਨ ਨੂੰ ਅਗਵਾ ਕਰਕੇ ਕੁੱਟਮਾਰ ਕਰਨ ਦੇ ਦੋਸ਼ਾਂ ਹੇਠ ਗ੍ਰਿਫਤਾਰ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥੱਕ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਅਦਾਲਤ ਵੱਲੋਂ ਨਿਆਇਕ ਹਿਰਾਸਤ ਲਈ ਜੇਲ ਭੇਜ ਦਿੱਤਾ ਗਿਆ। ਇਕ ਦਿਨ ਦਾ ਪੁਲਸ ਰਿਮਾਂਡ ਖਤਮ ਹੋਣ ਤੋਂ ਬਾਅਦ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਅੱਜ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਅਜਨਾਲਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।