MS ਧੋਨੀ ਵੱਲੋਂ ਦਾਇਰ ਮਾਣਹਾਨੀ ਦੇ ਕੇਸ ‘ਚ ਅਦਾਲਤ ਨੇ IPS ਅਧਿਕਾਰੀ ਨੂੰ ਸੁਣਾਈ ਸਜ਼ਾ

0
1060

ਨਵੀਂ ਦਿੱਲੀ, 15 ਦਸੰਬਰ | ਮਦਰਾਸ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਭਾਰਤੀ ਪੁਲਿਸ ਸੇਵਾ (IPS) ਅਧਿਕਾਰੀ ਜੀ ਸੰਪਤ ਕੁਮਾਰ ਨੂੰ ਸਾਬਕਾ ਭਾਰਤੀ ਕ੍ਰਿਕਟ ਕਪਤਾਨ ਮਹਿੰਦਰ ਸਿੰਘ ਧੋਨੀ ਵੱਲੋਂ ਦਾਇਰ ਅਦਾਲਤੀ ਮਾਣਹਾਨੀ ਦੇ ਮਾਮਲੇ ਵਿਚ 15 ਦਿਨਾਂ ਦੀ ਕੈਦ ਦੀ ਸਜ਼ਾ ਸੁਣਾਈ ਹੈ। ਹਾਲਾਂਕਿ, ਜਸਟਿਸ ਐਸਐਸ ਸੁੰਦਰ ਅਤੇ ਸੁੰਦਰ ਮੋਹਨ ਦੀ ਡਵੀਜ਼ਨ ਬੈਂਚ ਨੇ ਸੰਪਤ ਕੁਮਾਰ ਨੂੰ ਸਜ਼ਾ ਖਿਲਾਫ ਅਪੀਲ ਦਾਇਰ ਕਰਨ ਦਾ ਮੌਕਾ ਦੇਣ ਲਈ ਸਜ਼ਾ ਨੂੰ 30 ਦਿਨਾਂ ਲਈ ਮੁਅੱਤਲ ਕਰ ਦਿੱਤਾ।

ਧੋਨੀ ਨੇ ਸੁਪਰੀਮ ਕੋਰਟ ਅਤੇ ਹਾਈਕੋਰਟ ਦੇ ਖਿਲਾਫ਼ ਕਥਿਤ ਤੌਰ ‘ਤੇ ਅਪਮਾਨਜਨਕ ਬਿਆਨ ਦੇਣ ਲਈ ਆਈਪੀਐਸ ਅਧਿਕਾਰੀ ਦੇ ਖਿਲਾਫ਼ ਅਦਾਲਤ ਦੀ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਧੋਨੀ ਨੇ 2014 ‘ਚ IPL ਸੱਟੇਬਾਜ਼ੀ ‘ਚ ਆਪਣੇ ਨਾਂ ਦੀ ਵਰਤੋਂ ਕੀਤੇ ਜਾਣ ‘ਤੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ ਅਤੇ 100 ਕਰੋੜ ਰੁਪਏ ਦਾ ਮੁਆਵਜ਼ਾ ਮੰਗਿਆ ਸੀ। ਇਸ ਮਾਮਲੇ ‘ਚ ਦਾਇਰ ਸੰਪਤ ਕੁਮਾਰ ਦੇ ਜਵਾਬੀ ਹਲਫ਼ਨਾਮੇ ‘ਚ ਉਸ ਨੂੰ ਨਿਆਂਪਾਲਿਕਾ ਵਿਰੁੱਧ ਕੀਤੀਆਂ ਟਿੱਪਣੀਆਂ ਲਈ ਸਜ਼ਾ ਦੇਣ ਦੀ ਮੰਗ ਕੀਤੀ ਗਈ ਹੈ।