ਨੰਗਲ| 9 ਦਿਨ ਪਹਿਲਾਂ ਘਰੋਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਅੱਜ ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚੋਂ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ (20) ਵਾਸੀ ਨੰਗਲ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਹਰਜਿੰਦਰ ਸਿੰਘ 30 ਅਪਰੈਲ ਨੂੰ 5 ਮਿੰਟ ਬਾਅਦ ਘਰੋਂ ਚਲਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੇ 12ਵੀਂ ਦੀ ਪੜ੍ਹਾਈ ਕਰਨ ਤੋਂ ਬਾਅਦ IELTS ਕੀਤਾ ਸੀ, ਜੋ ਕੈਨੇਡਾ ਜਾਣ ਦੀ ਤਿਆਰੀ ਕਰ ਰਿਹਾ ਸੀ। ਬੀਤੀ 30 ਅਪਰੈਲ ਨੂੰ ਉਹ ਕਿਸੇ ਕੰਮ ਲਈ ਘਰੋਂ ਨਿਕਲਿਆ ਸੀ ਪਰ ਜਦੋਂ ਉਹ ਵਾਪਸ ਨਾ ਆਇਆ ਤਾਂ ਪਰਿਵਾਰ ਵਾਲਿਆਂ ਨੇ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ।

ਇਸ ਸਬੰਧੀ ਬੀਤੇ ਦਿਨ ਕਿਸੇ ਨੇ ਫੋਨ ਕਰਕੇ ਦੱਸਿਆ ਕਿ ਤੁਹਾਡੇ ਲੜਕੇ ਦਾ ਮੋਟਰਸਾਈਕਲ ਆਨੰਦਪੁਰ ਸਾਹਿਬ ਹਾਈਡਲ ਨਹਿਰ ਕੋਲ ਪਿਆ ਹੈ, ਜਿਸ ਤੋਂ ਬਾਅਦ ਗੋਤਾਖੋਰਾਂ ਨੇ ਹਰਜਿੰਦਰ ਸਿੰਘ ਦੀ ਲਾਸ਼ ਨੂੰ ਬਾਹਰ ਕੱਢਿਆ। ਜਿੱਥੇ 9 ਦਿਨਾਂ ਬਾਅਦ ਬੇਟੇ ਦੀ ਲਾਸ਼ ਮਿਲਣ ਨਾਲ ਪਰਿਵਾਰ ਸਮੇਤ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ। ਦੂਜੇ ਪਾਸੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।