&NewLine;<p class&equals;"wp-block-paragraph"><strong>ਪੰਨੀਵਾਲਾ ਫੱਤਾ &colon;&nbsp&semi;<&sol;strong>ਪਿੰਡ ਰੱਤਾ ਟਿੱਬਾ ’ਚ ਉਸ ਵੇਲੇ ਸਨਸਨੀ ਫੈਲ ਗਈ ਜਦ ਨਰਮੇ ਦੇ ਖੇਤਾਂ ’ਚ ਗਰਭਵਤੀ ਔਰਤ ਦੀ ਲਾਸ਼ ਬਰਾਮਦ ਹੋਈ। ਪੁਲਿਸ ਵੱਲੋਂ ਮੌਕੇ ’ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ਲੈ ਲਿਆ ਗਿਆ ਹੈ। ਓਧਰ ਘਟਨਾ ਸਥਾਨ ’ਤੇ ਜਾਂਚ ਲਈ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮਿਲੀ ਜਾਣਕਾਰੀ ਅਨੁਸਾਰ ਪਿੰਡ ਰੱਤਾ ਟਿੱਬਾ ਦੇ ਵਸਨੀਕ ਮਨਪ੍ਰੀਤ ਸਿੰਘ ਪੁੱਤਰ ਬੋਘਾ ਸਿੰਘ ਨੇ ਬੀਤੇ ਦਿਨੀਂ ਚੌਕੀ ਪੰਨੀਵਾਲਾ ਫੱਤਾ ’ਚ ਰਿਪੋਰਟ ਦਰਜ ਕਰਵਾਈ ਸੀ ਕਿ ਉਸਦੀ ਪਤਨੀ ਰਮਨਦੀਪ ਕੌਰ ਉਮਰ ਤਕਰੀਬਨ 32 ਸਾਲ ਜੋ ਗਰਭਵਤੀ ਅਵਸਥਾ ’ਚ ਸ਼ਾਮ ਨੂੰ ਕੰਮ ਤੋਂ ਘਰ ਨਹੀਂ ਆਈ&comma; ਪਰਿਵਾਰ ਵੱਲੋਂ ਉਸਦੀ ਭਾਲ ਕੀਤੀ ਜਾ ਰਹੀ ਸੀ ਪਰ ਅੱਜ ਅਚਾਨਕ ਵਾਟਰ ਵਰਕਸ ਦੇ ਪਿਛਲੇ ਪਾਸੇ ਨਰਮੇ ਦੇ ਖੇਤਾਂ ’ਚ ਜ਼ਿਮੀਂਦਾਰ ਵੱਲੋਂ ਲਾਸ਼ ਵੇਖੀ ਗਈ। ਮੌਕੇ ਮ੍ਰਿਤਕ ਦੇ ਪਤੀ ਮਨਪ੍ਰੀਤ ਸਿੰਘ ਨੇ ਪਹੁੰਚ ਕੇ ਲਾਸ਼ ਦੀ ਸ਼ਨਾਖ਼ਤ ਆਪਣੀ ਪਤਨੀ ਰਮਨਦੀਪ ਕੌਰ ਵਜੋਂ ਕੀਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਮੌਕੇ ਚੌਕੀ ਇੰਚਾਰਜ ਇਕਬਾਲ ਸਿੰਘ ਪੁਲਿਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ। ਸੂਚਨਾ ਮਿਲਦਿਆਂ ਹੀ ਮੌਕੇ ’ਤੇ ਡੀਐੱਸਪੀ ਮਲੋਟ ਫਤਹਿ ਸਿੰਘ ਬਰਾੜ ਵੀ ਪੁੱਜੇ। ਗੱਲਬਾਤ ਕਰਦਿਆਂ ਡੀਐੱਸਪੀ ਮਲੋਟ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਫੋਰੈਂਸਿਕ ਟੀਮ ਪਹੁੰਚ ਰਹੀ ਹੈ ਤਾਂ ਜੋ ਵਾਰਦਾਤ ਵਾਲੀ ਥਾਂ ਦੀ ਜਾਂਚ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਲਾਸ਼ ਬਰਾਮਦ ਵਾਲੀ ਜਗਾ ’ਤੇ ਨਰਮੇ ਦੇ ਖੇਤਾਂ ਦੀ ਤਲਾਸ਼ੀ ਕੀਤੀ ਜਾ ਰਹੀ ਹੈ ਤਾਂ ਜੋ ਲਾਸ਼ ਦਾ ਇਸ ਜਗ੍ਹਾ &&num;8216&semi;ਤੇ ਹੋਣ ਦੇ ਕਾਰਨਾਂ ਦਾ ਪਤਾ ਲਾਇਆ ਜਾ ਸਕੇ। ਖ਼ਬਰ ਲਿਖੇ ਜਾਣ ਤੱਕ ਪੁਲਿਸ ਜਾਂਚ ’ਚ ਲੱਗ ਹੋਈ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;