ਲਾਕਡਾਊਨ ‘ਚ ਆਪਣੇ ਖੇਤ ਮਜ਼ਦੂਰਾਂ ਨੂੰ ਹਵਾਈ ਜਹਾਜ਼ ਰਾਹੀਂ ਘਰ ਭੇਜਣ ਵਾਲੇ ਕਿਸਾਨ ਪੱਪਨ ਸਿੰਘ ਦੀ ਪੱਖੇ ਨਾਲ ਲਟਕਦੀ ਮਿਲੀ ਲਾਸ਼

0
932

ਦਿੱਲੀ। ਕੋਰੋਨਾ ਸੰਕਟ ਦੌਰਾਨ ਆਪਣੇ ਖੇਤ ਮਜ਼ਦੂਰਾਂ ਨੂੰ ਹਵਾਈ ਜਹਾਜ਼ ਰਾਹੀਂ ਬਿਹਾਰ ਭੇਜਣ ਕਾਰਨ ਸੁਰਖੀਆਂ ਵਿੱਚ ਆਏ ਕਿਸਾਨ ਪੱਪਨ ਸਿੰਘ ਗਹਿਲੋਤ ਨੇ ਕਥਿਤ ਤੌਰ ‘ਤੇ ਖੁਦਕੁਸ਼ੀ ਕਰ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਸ ਦੀ ਲਾਸ਼ ਪੱਪਨ ਦੇ ਘਰ ਦੇ ਸਾਹਮਣੇ ਸਥਿਤ ਮੰਦਰ ਦੇ ਪਗੋਡਾ ਵਿੱਚ ਪੱਖੇ ਨਾਲ ਲਟਕਦੀ ਮਿਲੀ। ਪੁਲਿਸ ਨੂੰ ਉਥੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ। ਅਜਿਹੇ ਵਿੱਚ ਪੁਲਿਸ ਵੱਲੋਂ ਇਸ ਨੂੰ ਖੁਦਕੁਸ਼ੀ ਦਾ ਮਾਮਲਾ ਮੰਨਿਆ ਜਾ ਰਿਹਾ ਹੈ।

ਕੋਰੋਨਾ ਸੰਕਟ ਦੌਰਾਨ ਆਪਣੇ ਖੇਤ ਮਜ਼ਦੂਰਾਂ ਨੂੰ ਹਵਾਈ ਜਹਾਜ਼ ਰਾਹੀਂ ਬਿਹਾਰ ਭੇਜਣ ਕਾਰਨ ਸੁਰਖੀਆਂ ਵਿੱਚ ਆਏ ਕਿਸਾਨ ਪੱਪਨ ਸਿੰਘ ਗਹਿਲੋਤ ਨੇ ਕਥਿਤ ਤੌਰ ‘ਤੇ ਖੁਦਕੁਸ਼ੀ ਕਰ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਸ ਦੀ ਲਾਸ਼ ਪੱਪਨ ਦੇ ਘਰ ਦੇ ਸਾਹਮਣੇ ਸਥਿਤ ਮੰਦਰ ਦੇ ਪਗੋਡਾ ਵਿੱਚ ਪੱਖੇ ਨਾਲ ਲਟਕਦੀ ਮਿਲੀ। ਪੁਲਿਸ ਨੂੰ ਉਥੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ। ਅਜਿਹੇ ਵਿੱਚ ਪੁਲਿਸ ਵੱਲੋਂ ਇਸ ਨੂੰ ਖੁਦਕੁਸ਼ੀ ਦਾ ਮਾਮਲਾ ਮੰਨਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਪੱਪਨ ਸਿੰਘ ਪੇਸ਼ੇ ਤੋਂ ਇੱਕ ਕਿਸਾਨ ਹਨ। ਉਹ ਖੁੰਬਾਂ ਦੀ ਕਹਿਤੀ ਕਰਦੇ ਸੀ। ਕੋਰੋਨਾ ਕਾਲ ਵਿੱਚ ਜਦੋਂ ਦੇਸ਼ ਭਰ ਵਿੱਚ ਲਾਕਡਾਊਨ ਲੱਗਿਆ ਤਾਂ ਮਜ਼ਦੂਰ ਪੈਦਲ ਹੀ ਆਪਣੇ ਘਰਾਂ ਨੂੰ ਚੱਲ ਪਏ ਸੀ। ਅਜਿਹੇ ਸਮੇਂ ਵਿੱਚ ਪੱਪਨ ਸਿੰਘ ਸੁਰਖੀਆਂ ਵਿੱਚ ਆਏ ਸਨ। ਪੱਪਨ ਸਿੰਘ ਨੇ ਲਾਕਡਾਊਨ ਦੌਰਾਨ ਉਨ੍ਹਾਂ ਦੇ ਖੁੰਬਾਂ ਦੇ ਖੇਤਾਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਹਵਾਈ ਜਹਾਜ਼ ਰਾਹੀਂ ਬਿਹਾਰ ਭੇਜਣ ਤੇ ਲਾਕਡਾਊਨ ਖਤਮ ਹੋਣ ਤੋਂ ਬਾਅਦ ਵਾਪਸ ਬੁਲਾਉਣ ਦਾ ਕੰਮ ਕੀਤਾ ਸੀ।

ਦੱਸ ਦੇਈਏ ਕਿ ਬਿਹਾਰ ਦੇ ਮਜ਼ਦੂਰਾਂ ਦੀ ਮਦਦ ਕਰਨ ਵਾਲੇ ਕਿਸਾਨ ਪੱਪਨ ਸਿੰਘ ਦੀ ਲਾਸ਼ ਉਨ੍ਹਾਂ ਦੇ ਘਰ ਦੇ ਸਾਹਮਣੇ ਬਣੇ ਮੰਦਿਰ ਦੇ ਪਗੋਡਾ ਵਿੱਚ ਪੱਖੇ ਨਾਲ ਲਟਕਦੀ ਮਿਲੀ। ਪੁਲਿਸ ਨੂੰ ਲਾਸ਼ ਕੋਲੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਜਿਸ ਵਿੱਚ ਉਨ੍ਹਾਂ ਨੇ ਬਿਮਾਰੀ ਦੇ ਚੱਲਦਿਆਂ ਖ਼ੁਦਕੁਸ਼ੀ ਕਰਨ ਦੀ ਗੱਲ ਲਿਖੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਭੇਜ ਦਿੱਤਾ ਹੈ। ਉੱਥੇ ਹੀ ਅਲੀਪੁਰ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ।