ਚੰਡੀਗੜ੍ਹ/ਅੰਮ੍ਰਿਤਸਰ | ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਲੈ ਜਾ ਰਹੇ ਹਨ। ਬਿਕਰਮ ਮਜੀਠੀਆ ਖ਼ੁਦ ਐਂਬੂਲੈਂਸ ਚਲਾ ਰਹੇ ਹਨ। ਵੀਰਵਾਰ ਭਾਵ ਭਲਕੇ ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਬਾਦਲ ਵਿੱਚ ਕੀਤਾ ਜਾਵੇਗਾ। ਉੱਥੇ ਹੀ ਬਠਿੰਡਾ-ਬਾਦਲ ਰੋਡ ‘ਤੇ ਕਿੰਨੂ ਦੇ ਬਾਗ ‘ਚ 2 ਏਕੜ ਜਗ੍ਹਾ ਖਾਲੀ ਕੀਤੀ ਜਾ ਰਹੀ ਹੈ। ਪਿੰਡ ਦੇ ਸ਼ਮਸ਼ਾਨਘਾਟ ਵਿੱਚ ਜਗ੍ਹਾ ਦੀ ਘਾਟ ਕਾਰਨ ਉਨ੍ਹਾਂ ਦਾ ਅੰਤਿਮ ਸੰਸਕਾਰ ਖੇਤ ਵਿੱਚ ਹੀ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਵੱਡੇ ਸਿਆਸੀ ਆਗੂ ਪਹੁੰਚੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਚੰਡੀਗੜ੍ਹ ਪਹੁੰਚੇ।
ਉਨ੍ਹਾਂ ਨੇ ਸੁਖਬੀਰ ਬਾਦਲ ਨਾਲ ਦੁੱਖ ਸਾਂਝਾ ਕੀਤਾ। ਤੁਹਾਨੂੰ ਦੱਸ ਦਈਏ ਕਿ ਇਸਦੇ ਨਾਲ ਹੀ ਆਮ ਲੋਕਾਂ ਦਾ ਹੜ੍ਹ ਆ ਗਿਆ। ਹਰ ਕੋਈ ਨਮ ਅੱਖਾਂ ਨਾਲ ਵੱਡੇ ਬਾਦਲ ਸਾਬ੍ਹ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਉਨ੍ਹਾਂ ਦੀ ਅੰਤਿਮ ਯਾਤਰਾ ਬਾਅਦ ਦੁਪਹਿਰ ਚੰਡੀਗੜ੍ਹ ਤੋਂ ਬਠਿੰਡਾ ਲਈ ਕੱਢੀ ਜਾਵੇਗੀ। ਵੀਰਵਾਰ ਭਾਵ ਭਲਕੇ ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਬਾਦਲ ਵਿੱਚ ਕੀਤਾ ਜਾਵੇਗਾ।