ਹਿਮਾਚਲ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਊਨਾ ਦੇ ਅੰਬ ਸਬ-ਡਵੀਜ਼ਨ ਵਿਚ ਚੱਲ ਰਹੇ ਵਡਭਾਗ ਸਿੰਘ ਮੇਲੇ ਵਿਚ ਸ਼ਰਧਾਲੂ ਦੀ ਮੌਤ ਹੋ ਗਈ ਹੈ। ਸ਼ਰਧਾਲੂ ਦੀ ਐਤਵਾਰ ਰਾਤ ਸ਼ੱਕੀ ਹਾਲਾਤ ‘ਚ ਮੌਤ ਹੋ ਗਈ।
ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਸ ਦੇ ਰਿਸ਼ਤੇਦਾਰਾਂ ਨੂੰ ਸੂਚਿਤ ਕਰ ਦਿੱਤਾ ਹੈ। ਡੀਐਸਪੀ ਨੇ ਦੱਸਿਆ ਕਿ ਮੇਲੇ ਦੇ ਸੈਕਟਰ-3 ਵਿਚ ਟੈਂਟ ਵਿਚ ਠਹਿਰੇ ਕੁਲਦੀਪ ਸਿੰਘ 62 ਪੁੱਤਰ ਨਛੱਤਰ ਸਿੰਘ ਵਾਸੀ ਸੋਚ ਨਗਰ, ਲੁਧਿਆਣਾ ਦੀ ਅਚਾਨਕ ਸਿਹਤ ਖਰਾਬ ਹੋ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।