ਲੁਧਿਆਣਾ ‘ਚ ਪੋਲਿੰਗ ਬੂਥ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਦੀ ਮੌਤ, ਅਚਾਨਕ ਪਿਆ ਦਿਲ ਦਾ ਦੌਰਾ

0
197

ਲੁਧਿਆਣਾ, 15 ਅਕਤੂਬਰ | ਸਮਰਾਲਾ ਦੇ ਪਿੰਡ ਢਿਲਵਾਂ ‘ਚ ਉਸ ਸਮੇਂ ਭਗਦੜ ਮੱਚ ਗਈ, ਜਦੋਂ ਪੋਲਿੰਗ ਬੂਥ ‘ਤੇ ਤਾਇਨਾਤ ਇਕ ਪੁਲਿਸ ਮੁਲਾਜ਼ਮ ਦੀ ਅਚਾਨਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪੰਚਾਇਤੀ ਚੋਣਾਂ ਵਿਚ ਆਈ.ਆਰ.ਬੀ. ਇੱਕ ਪੁਲਿਸ ਮੁਲਾਜ਼ਮ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲੱਖਾ ਸਿੰਘ ਵਾਸੀ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ।

ਤੁਹਾਨੂੰ ਦੱਸ ਦੇਈਏ ਕਿ ਸਵੇਰੇ 8 ਵਜੇ ਤੋਂ ਵੋਟਿੰਗ ਹੋ ਰਹੀ ਹੈ, ਜੋ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ ਸ਼ਾਮ ਨੂੰ ਹੀ ਵੋਟਾਂ ਦੀ ਗਿਣਤੀ ਹੋਵੇਗੀ। ਰਾਜ ਵਿਚ ਕੁੱਲ 13937 ਪੰਚਾਇਤਾਂ ਹਨ, ਜਿਨ੍ਹਾਂ ਵਿਚ 1.33 ਕਰੋੜ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਚੋਣਾਂ ਈਵੀਐਮ ਮਸ਼ੀਨਾਂ ਰਾਹੀਂ ਨਹੀਂ, ਬੈਲਟ ਪੇਪਰਾਂ ਰਾਹੀਂ ਕਰਵਾਈਆਂ ਜਾ ਰਹੀਆਂ ਹਨ। ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।