ਨਿਊਜ਼ੀਲੈਂਡ ‘ਚ ਪੰਜਾਬੀ ਨੌਜਵਾਨ ਦੀ ਮੌਤ, ਡੇਢ ਸਾਲ ਪਹਿਲਾਂ ਹੀ ਮਿਲੀ ਸੀ ਪੀਆਰ

0
2627

ਗੁਰਦਾਸਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। 6 ਸਾਲ ਪਹਿਲਾਂ ਨਿਊਜ਼ੀਲੈਂਡ ਗਏ ਨੌਜਵਾਨ ਦੀ ‌‌ਅਚਾਨਕ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਮ੍ਰਿਤਕ ਦੀ ਪਛਾਣ ਕੰਵਲਜੀਤ ਸਿੰਘ ਵਾਸੀ ਵਡਾਲਾ ਬਾਂਗਰ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਮੌਤ ਦੀ ਖ਼ਬਰ ਮਿਲਣ ‘ਤੇ ਪਿੰਡ ਵਡਾਲਾ ਬਾਂਗਰ ਤੇ ਆਸ-ਪਾਸ ਦੇ ਇਲਾਕਿਆਂ ‘ਚ ਸੋਗ ਦੀ ਲਹਿਰ ਦੌੜ ਗਈ।

ਇਸ ਸਬੰਧੀ ਮ੍ਰਿਤਕ ਕੰਵਲਜੀਤ ਸਿੰਘ ਦੇ ਜੀਜਾ ਸਰਪੰਚ ਮੇਜਰ ਸਿੰਘ ਢਿੱਲੋਂ ਮੋਟਰਜ਼ ਨੇ ਦੱਸਿਆ ਕਿ ਉਸ ਦਾ ਸਾਲਾ ਕੰਵਲਜੀਤ 24 ਸਾਲ ਪੁੱਤਰ ਸੇਵਾਮੁਕਤ ਲਾਈਨਮੈਨ ਮਲੂਕ ਸਿੰਘ ਵਾਸੀ ਵਡਾਲਾ ਬਾਂਗਰ ਨਿਊਜ਼ੀਲੈਂਡ ‘ਚ ਸਟੱਡੀ ਵੀਜ਼ੇ ‘ਤੇ ਗਿਆ ਸੀ। ਡੇਢ ਸਾਲ ਪਹਿਲਾਂ ਹੀ ਕੰਵਲਜੀਤ ਨੂੰ ਪੀਆਰ ਮਿਲੀ ਸੀ।

ਕੱਲ੍ਹ ਸਵੇਰੇ ਤੜਕਸਾਰ ਕੰਵਲਜੀਤ ਦੇ ਦੋਸਤ ਨੇ ਫੋਨ ’ਤੇ ਉਸ ਦੇ ਪਿਤਾ ਮਲੂਕ ਸਿੰਘ ਨੂੰ ਦੱਸਿਆ ਕਿ ਕੰਵਲਜੀਤ ਦੀ ਮੌਤ ਹੋ ਗਈ ਹੈ। ਉਸ ਨੇ ਕਿਹਾ ਕਿ ਉਹ 5 ਵਜੇ ਆਪਣੀ ਡਿਊਟੀ ’ਤੇ ਚਲਾ ਜਾਂਦਾ ਸੀ ਅਤੇ ਅੱਜ ਸਵੇਰੇ ਉਨ੍ਹਾਂ 6 ਵਜੇ ਦੇ ਕਰੀਬ ਵੇਖਿਆ ਕਿ ਉਸ ਦੀ ਗੱਡੀ ਘਰ ਦੇ ਬਾਹਰ ਖੜ੍ਹੀ ਹੈ। ਜਦੋਂ ਉਹ ਕੰਵਲਜੀਤ ਸਿੰਘ ਦੇ ਕਮਰੇ ‘ਚ ਗਏ ਤਾਂ ਉਨ੍ਹਾਂ ਵੇਖਿਆ ਕਿ ਉਹ ਬੇਹੋਸ਼ ਪਿਆ ਹੋਇਆ ਸੀ। ਇਸ ਸਬੰਧੀ ਉਨ੍ਹਾਂ ਐਂਬੂਲੈਂਸ ਨੂੰ ਫੋਨ ਕੀਤਾ ਤਾਂ ਡਾਕਟਰਾਂ ਵਲੋਂ ਜਦੋਂ ਕੰਵਲਜੀਤ ਦਾ ਚੈੱਕਅਪ ਕੀਤਾ ਗਿਆ ਤਾਂ ਉਨ੍ਹਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ