2 ਸਾਲ ਪਹਿਲਾਂ ਅਮਰੀਕਾ ਗਏ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ, 2 ਬੱਚਿਆਂ ਸਿਰੋਂ ਉਠਿਆ ਪਿਓ ਦਾ ਸਾਇਆ

0
703

ਪਠਾਨਕੋਟ, 18 ਅਕਤੂਬਰ | ਅਕਸਰ ਹੀ ਨੌਜਵਾਨ ਆਪਣੇ ਘਰ ਦੇ ਹਾਲਾਤਾਂ ਨੂੰ ਠੀਕ ਕਰਨ ਲਈ ਵਿਦੇਸ਼ਾਂ ਦਾ ਰੁਖ ਕਰਦੇ ਹਨ ਅਤੇ ਪੰਜਾਬ ‘ਚ ਵਿਦੇਸ਼ ਜਾਣ ਦਾ ਚਲਣ ਸਭ ਤੋਂ ਵੱਧ ਵੇਖਿਆ ਜਾ ਰਿਹਾ ਹੈ ਪਰ ਪਰਿਵਾਰ ਨੂੰ ਝਟਕਾ ਉਸ ਵੇਲੇ ਲੱਗਦਾ ਹੈ ਜਦੋਂ ਉਥੇ ਜਾ ਕੇ ਨੌਜਵਾਨ ਕਿਸੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ। ਅਜਿਹਾ ਹੀ ਕੁਝ ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਵਿਖੇ ਵੇਖਣ ਨੂੰ ਮਿਲਿਆ, ਜਿੱਥੋਂ ਦੇ ਪਿੰਡ ਧੁੱਪਸੜੀ ਦਾ ਇੱਕ ਨੌਜਵਾਨ ਜੋ ਕਰੀਬ 2 ਸਾਲ ਪਹਿਲਾ ਹੀ ਅਮਰੀਕਾ ਗਿਆ ਸੀ ਤੇ ਉੱਥੇ ਉਸ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ 40 ਸਾਲਾਂ ਪੁੱਤ ਅਮਨਦੀਪ ਸਿੰਘ ਕਰੀਬ ਦੋ ਸਾਲ ਪਹਿਲਾਂ ਅਮਰੀਕਾ ਕੰਮ ਕਰਨ ਲਈ ਗਿਆ ਸੀ ਪਰ ਉੱਥੇ ਉਸ ਨਾਲ ਇਹ ਮੰਦਭਾਗਾ ਭਾਣਾ ਵਾਪਰ ਗਿਆ। ਉਨ੍ਹਾਂ ਕਿਹਾ ਕਿ ਨੌਜਵਾਨ ਘਰ ਦੇ ਵਿਚ ਇਕੱਲਾ ਹੀ ਕਮਾਈ ਕਰਨ ਵਾਲਾ ਸੀ, ਜਿਸ ਦੇ ਨਾਲ ਪੂਰਾ ਪਰਿਵਾਰ ਚੱਲ ਰਿਹਾ ਸੀ। ਨੌਜਵਾਨ ਪੁੱਤ ਦੀ ਮੌਤ ਕਾਰਨ ਪਰਿਵਾਰ ਵਿਚ ਸੋਗ ਦੀ ਲਹਿਰ ਹੈ।

ਉਨ੍ਹਾਂ ਦੱਸਿਆ ਕਿ ਮ੍ਰਿਤਕ ਮ੍ਰਿਤਕ ਦੀ 9 ਸਾਲਾਂ ਦੀ ਧੀ ਅਤੇ 2 ਸਾਲ ਦਾ ਬੇਟਾ ਹੈ। ਮਾਸੂਮ ਬੱਚਿਆਂ ਨੂੰ ਪਤਾ ਹੀ ਨਹੀਂ ਹੈ ਕਿ ਉਨ੍ਹਾਂ ਦੇ ਸਿਰ ਤੋਂ ਪਿਤਾ ਦਾ ਸਾਇਆ ਉੱਠ ਚੁੱਕਿਆ ਹੈ। ਇਸ ਮੌਕੇ ਉਨ੍ਹਾਂ ਸਰਕਾਰ ਅੱਗੇ ਅਪੀਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਪੁੱਤ ਦੀ ਮ੍ਰਿਤਕ ਦੇਹ ਨੂੰ ਘਰ ਲਿਆਂਦਾ ਜਾਵੇ ਤਾਂ ਜੋ ਪਰਿਵਾਰ ਉਸ ਦੀ ਅੰਤਿਮ ਸੰਸਕਾਰ ਕਰ ਸਕੇ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)