ਹਾਦਸੇ ‘ਚ NRI ਵਿਅਕਤੀ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਇਆ ਸੀ ਪੰਜਾਬ

0
579

ਬਟਾਲਾ, 29 ਸਤੰਬਰ |ਅੱਡਾ ਅੱਚਲ ਸਾਹਿਬ ਦੇ ਨੇੜੇ ਇਕ ਐੱਨ.ਆਰ.ਆਈ ਵਿਅਕਤੀ ਦੀ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੌਤ ਹੋ ਗਈ ਹੈ। ਇਸ ਬਾਰੇ ਪੁਲਿਸ ਅਧਿਕਾਰੀ ਗਗਨਦੀਪ ਸਿੰਘ ਨੇ ਦੱਸਿਆ ਸੂਚਨਾ ਮਿਲੀ ਡਰੇਨ ਦੇ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਸੀ।

ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਪੁਲਸ ਪਾਰਟੀ ਨੇ ਜਾ ਕੇ ਦੇਖਿਆ ਕਿ ਵਿਅਕਤੀ ਦੀ ਅਣਪਛਾਤੇ ਵਾਹਨ ਨਾਲ ਟਕਰਾਉਣ ਕਰਕੇ ਮੌਤ ਹੋ ਗਈ ਸੀ। ਮ੍ਰਿਤਕ ਦੀ ਪਛਾਣ ਮਨਜਿੰਦਰ ਸਿੰਘ ਜੋਨੀ ਪੁੱਤਰ ਹਰਪਾਲ ਸਿੰਘ ਵਾਸੀ ਚਾਹਲ ਕਲਾਂ ਵਜੋਂ ਹੋਈ ਹੈ।

ਐੱਸ. ਐੱਚ. ਓ. ਰੰਗੜ ਨੰਗਲ ਨੇ ਦੱਸਿਆ ਮ੍ਰਿਤਕ ਮਨਜਿੰਦਰ ਸਿੰਘ ਦਾ ਸਾਰਾ ਪਰਿਵਾਰ ਯੂ. ਐੱਸ. ਏ. ‘ਚ ਰਹਿੰਦਾ ਹੈ ਕੁਝ ਸਮਾਂ ਪਹਿਲਾਂ ਹੀ ਮਨਜਿੰਦਰ ਸਿੰਘ ਪੰਜਾਬ ਆਇਆ ਸੀ। ਉਹਨਾਂ ਕਿਹਾ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਵਿੱਚ ਬਟਾਲਾ ਸਿਵਲ ਹਸਪਤਾਲ ਬਟਾਲਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ।