ਕੈਨੇਡਾ ‘ਚ ਇਕ ਹੋਰ ਪੰਜਾਬੀ ਦੀ ਦਰਦਨਾਕ ਮੌਤ, ਮਾਪਿਆਂ ਦਾ ਰੋ-ਰੋ ਬੁਰਾ ਹਾਲ, ਦਸੰਬਰ ‘ਚ ਗਿਆ ਸੀ ਵਿਦੇਸ਼

0
799


ਲੁਧਿਆਣਾ | ਸਰੀ ਵਿਚ 35 ਸਾਲਾ ਪੰਜਾਬੀ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਡੇਹਲੋਂ ਦੇ ਰਹਿਣ ਵਾਲੇ ਸਿਮਰਨਜੀਤ ਸਿੰਘ ਬੇਦੀ ਦੀ ਬੀਤੇ ਦਿਨੀਂ ਅਚਾਨਕ ਸਿਹਤ ਵਿਗੜ ਗਈ, ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਵਿਦੇਸ਼ ਵਿਚ ਪੁੱਤ ਦੀ ਬੇਵਕਤੀ ਮੌਤ ਨਾਲ ਪੂਰਾ ਪਰਿਵਾਰ ਸਦਮੇ ’ਚ ਹੈ।


ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਹਰਪਾਲ ਸਿੰਘ ਬੇਦੀ ਨੇ ਦੱਸਿਆ ਕਿ ਉਹਨਾਂ ਦਾ ਪੁੱਤਰ ਕਰੀਬ 2 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ। ਸਿਮਰਨ ਦੀ ਪਤਨੀ ਅਤੇ 5 ਸਾਲਾ ਧੀ ਕੈਨੇਡਾ ਵਿਚ ਹੀ ਰਹਿੰਦੇ ਹਨ।