ਕਲਯੁੱਗੀ ਪੁੱਤ ਦੀ ਕਰਤੂਤ ! ਮਾਂ ਨੂੰ ਉਤਾਰਿਆ ਮੌਤ ਦੇ ਘਾਟ, ਮੌਕੇ ਤੋਂ ਹੋਇਆ ਫਰਾਰ

0
354

ਹੁਸ਼ਿਆਰਪੁਰ, 21 ਅਕਤੂਬਰ | ਜ਼ਿਲੇ ‘ਚ ਇਕ ਕਲਯੁੱਗੀ ਪੁੱਤਰ ਵਲੋਂ ਅਜਿਹੀ ਹਰਕਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਮਾਂ-ਪੁੱਤ ਦਾ ਰਿਸ਼ਤਾ ਟੁੱਟ ਗਿਆ ਹੈ। ਇਹ ਮਾਮਲਾ ਹੁਸ਼ਿਆਰਪੁਰ ਦੇ ਮੁਹੱਲਾ ਦਸ਼ਮੇਸ਼ ਨਗਰ ਦਾ ਹੈ, ਜਿੱਥੇ ਗਲੀ ਨੰਬਰ-5 ‘ਚ ਕਲਯੁੱਗੀ ਦੇ ਪੁੱਤਰ ਨੇ ਆਪਣੀ ਮਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।

ਜਾਣਕਾਰੀ ਦਿੰਦਿਆਂ ਗੁਰਦੇਵ ਸਿੰਘ ਨੇ ਦੱਸਿਆ ਕਿ ਉਹ ਫੇਰੀ ਦਾ ਕੰਮ ਕਰਦਾ ਹੈ ਅਤੇ ਉਹ ਰੋਜ਼ਾਨਾ ਦੀ ਤਰ੍ਹਾਂ ਫੇਰੀ ਲਾਉਣ ਗਿਆ ਸੀ। ਇਸ ਦੌਰਾਨ ਜਦੋਂ ਉਹ ਦੁਪਹਿਰ ਕਰੀਬ ਤਿੰਨ ਵਜੇ ਘਰ ਵਾਪਸ ਆਇਆ ਤਾਂ ਦੇਖਿਆ ਕਿ ਘਰ ਨੂੰ ਤਾਲਾ ਲੱਗਾ ਹੋਇਆ ਸੀ। ਜਦੋਂ ਉਹ ਤਾਲਾ ਤੋੜ ਕੇ ਘਰ ਦੇ ਅੰਦਰ ਗਿਆ ਤਾਂ ਉਹ ਹੈਰਾਨ ਰਹਿ ਗਿਆ। ਉਸ ਦੀ ਪਤਨੀ ਖੂਨ ਨਾਲ ਲੱਥਪੱਥ ਪਈ ਸੀ। ਜਦੋਂ ਮੈਂ ਨੇੜੇ ਗਿਆ ਤਾਂ ਦੇਖਿਆ ਕਿ ਉਹ ਮਰ ਚੁੱਕੀ ਸੀ। ਇਸ ਤੋਂ ਬਾਅਦ ਗੁਰਦੇਵ ਸਿੰਘ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਅਤੇ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

ਗੁਰਦੇਵ ਸਿੰਘ ਨੇ ਅੱਗੇ ਦੱਸਿਆ ਕਿ ਉਸ ਦੀ ਪਤਨੀ ਦਾ ਕਤਲ ਉਸ ਦੇ ਲੜਕੇ ਸੋਨੂੰ ਨੇ ਕੀਤਾ ਹੈ। ਸੋਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਘਰੋਂ ਫਰਾਰ ਹੋ ਗਿਆ। ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)