ਜਲੰਧਰ | ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣ ਤੱਕ ਬਚਾਅ ਕਾਰਜਾਂ ਦੌਰਾਨ ਲਗਭਗ 200 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਹੈ ਅਤੇ ਇਨ੍ਹਾਂ ਸਾਰੇ ਲੋਕਾਂ ਨੂੰ ਰਾਹਤ ਕੈਂਪਾਂ ’ਚ ਪਹੁੰਚਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸਮੂਹ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ, ਜਿਸ ਤਹਿਤ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੁਰੱਖਿਅਤ ਕੱਢੇ ਗਏ ਲੋਕਾਂ ਨੂੰ ਰਾਹਤ ਕੈਂਪਾਂ ਵਿਚ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਫਿਲਹਾਲ ਸਥਿਤੀ ਕਾਬੂ ਹੇਠ ਹੈ ਅਤੇ ਹੜ੍ਹ ਵਰਗੇ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਕੋਦਰ, ਫਿਲੌਰ, ਸ਼ਾਹਕੋਟ ਅਤੇ ਲੋਹੀਆਂ ਬਲਾਕ ਵਿਚ ਹੜ੍ਹ-ਸੰਵੇਦਨਸ਼ੀਲ ਇਲਾਕਿਆਂ ਵਿਚ ਮਿੱਟੀ ਤੇ ਰੇਤ ਦੀਆਂ ਹਜ਼ਾਰਾਂ ਬੋਰੀਆਂ ਭਰਵਾ ਕੇ ਰੱਖੀਆਂ ਗਈਆਂ ਹਨ ਤਾਂ ਜੋ ਲੋੜ ਪੈਣ ’ਤੇ ਮਿੱਟੀ ਦੇ ਕਟਾਅ ਨੂੰ ਰੋਕਣ ਲਈ ਇਨ੍ਹਾਂ ਦੀ ਵਰਤੋਂ ਕੀਤੀ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਮੈਡੀਕਲ ਟੀਮਾਂ ਵੱਲੋਂ ਵੀ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਨੂੰ ਸਿਹਤ ਸੇਵਾਵਾਂ ਪਹੁੰਚਾਈਆਂ ਜਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸਾਰਾ ਪ੍ਰਸ਼ਾਸਨ ਮਿਲ ਕੇ ਰਾਹਤ ਕਾਰਜਾਂ ਵਿਚ ਡਟਿਆ ਹੋਇਆ ਹੈ ਅਤੇ ਸਥਿਤੀ ’ਤੇ ਦਿਨ-ਰਾਤ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾਲ ਨਿਪਟਣ ਲਈ ਐਨ.ਡੀ.ਆਰ.ਐਫ. ਦੀਆਂ ਟੀਮਾਂ ਤੋਂ ਇਲਾਵਾ ਆਰਮੀ ਤੇ ਐਸ.ਡੀ.ਆਰ.ਐਫ. ਦੀਆਂ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ