ਤਰਨਤਾਰਨ ’ਚ ਪੰਜਾਬ ਰੋਡਵੇਜ਼ ਦੇ ਡਰਾਈਵਰ ਦਾ ਬੇਰ.ਹਿਮੀ ਨਾਲ ਕ.ਤਲ, ਅਣਪਛਾਤਿਆਂ ਨੇ ਅੰਜਾਮ ਦਿੱਤੀ ਵਾਰਦਾਤ

0
305

ਤਰਨਤਾਰਨ, 10 ਜਨਵਰੀ | ਇਥੋਂ ਇਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਜਾਮਾਰਾਏ ਤੋਂ ਕੋਟ ਮੁਹੰਮਦ ਖਾਂ ਵਾਲੀ ਸੜਕ ’ਤੇ ਇਕ ਡਰਾਈਵਰ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਉਮਰ 30 ਸਾਲ ਨਿਵਾਸੀ ਪਿੰਡ ਘੜਕਾ ਵਜੋਂ ਹੋਈ ਹੈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਪੰਜਾਬ ਰੋਡਵੇਜ਼ ਤਰਨਤਾਰਨ ਵਿਖੇ ਆਰਜ਼ੀ ਡਰਾਈਵਰ ਵਜੋਂ ਕੰਮ ਕਰਦਾ ਸੀ ਅਤੇ ਬੀਤੀ ਰਾਤ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਪਿੰਡ ਜਾ ਰਿਹਾ ਸੀ। ਇਸ ਦੌਰਾਨ ਕੋਟ ਮੁਹੰਮਦ ਤੋਂ ਜਾਮਾਰਾਏ ਸੜਕ ’ਤੇ ਅਣਪਛਾਤਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮੌਕੇ ’ਤੇ ਪਹੁੰਚੇ ਡੀਐਸਪੀ ਸਬ-ਡਵੀਜ਼ਨ ਗੋਇੰਦਵਾਲ ਰਵੀਸ਼ੇਰ ਸਿੰਘ ਤੇ ਥਾਣਾ ਗੋਇੰਦਵਾਲ ਦੇ ਮੁਖੀ ਪਰਮਜੀਤ ਸਿੰਘ ਵਿਰਦੀ ਨੇ ਲਾਸ਼ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੇਖੋ ਲਿੰਕ ‘ਤੇ ਕਲਿਕ ਕਰਕੇ ਵੀਡੀਓ

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)