ਮੋਹਾਲੀ | ਮਦਨਪੁਰਾ ਚੌਕ ‘ਤੇ ਕਾਲਜ ਬੱਸ ਬੇਕਾਬੂ ਹੋ ਕੇ ਦੂਜੇ ਵਾਹਨਾਂ ਨਾਲ ਟਕਰਾ ਗਈ। ਬੱਸ ਦੇ ਡਰਾਈਵਰ ਨੇ ਫੇਜ਼-5 ਤੋਂ ਚੰਡੀਗੜ੍ਹ ਵੱਲ ਜਾ ਰਹੀ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸਾ ਡਰਾਈਵਰ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਵਾਪਰਿਆ। ਕਾਰ ਦਾ ਪਿਛਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ।
ਕਾਲਜ ਦਾ ਬੱਸ ਡਰਾਈਵਰ ਰੋਜ਼ਾਨਾ ਦੀ ਤਰ੍ਹਾਂ ਬੱਸ ਵਿਚ ਕਾਲਜ ਸਟਾਫ਼ ਨਾਲ ਮੋਹਾਲੀ ਆ ਰਿਹਾ ਸੀ। ਇਸ ਦੌਰਾਨ ਬੱਸ ਡਰਾਈਵਰ ਨੂੰ ਦਿਲ ਦਾ ਦੌਰਾ ਪੈ ਗਿਆ। ਬੇਕਾਬੂ ਬੱਸ ਕਾਰ ਨਾਲ ਟਕਰਾ ਗਈ। ਲੋਕਾਂ ਨੇ ਦੱਸਿਆ ਕਿ ਬੱਸ ਚਾਲਕ ਲੋਕਾਂ ਨੂੰ ਸੜਕ ’ਤੇ ਬੱਸ ਅੱਗਿਓਂ ਸਾਈਡ ਹੋਣ ਲਈ ਕਹਿ ਰਿਹਾ ਸੀ ਕਿ ਬੱਸ ਦੀ ਕਾਰ ਨਾਲ ਟੱਕਰ ਹੋ ਗਈ।
ਬੱਸ ਵਿਚ ਸਵਾਰ ਜੋਤੀ ਸ਼ਰਮਾ ਨੇ ਦੱਸਿਆ ਕਿ ਡਰਾਈਵਰ ਨੂੰ ਦਿਲ ਦਾ ਦੌਰਾ ਪੈਣ ਨਾਲ ਹਾਦਸਾ ਵਾਪਰ ਗਿਆ। ਘਟਨਾ ਤੋਂ ਬਾਅਦ ਪੀਸੀਆਰ ਮੌਕੇ ‘ਤੇ ਪਹੁੰਚੀ ਅਤੇ ਡਰਾਈਵਰ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਚੌਕ ਵਿਚੋਂ ਹਟਾ ਕੇ ਜਾਮ ਵਿਚ ਫਸੇ ਵਾਹਨਾਂ ਨੂੰ ਲੰਘਾਇਆ।