&NewLine;<p class&equals;"wp-block-paragraph"><strong>ਅੰਮ੍ਰਿਤਸਰ &vert;<&sol;strong> ਅੰਮ੍ਰਿਤਸਰ-ਕੋਲਕਾਤਾ ਇੰਡੀਗੋ ਦੀ ਉਡਾਣ ਦੇ ਯਾਤਰੀ ਉਸ ਸਮੇਂ ਵਾਲ-ਵਾਲ ਬਚ ਗਏ&comma; ਜਦੋਂ ਉਡਾਣ ਭਰਨ ਦੇ ਚਾਰ ਮਿੰਟ ਬਾਅਦ ਹੀ ਜਹਾਜ਼ ਦਾ ਇਕ ਇੰਜਣ ਫੇਲ ਹੋ ਗਿਆ। ਨਤੀਜੇ ਵਜੋਂ ਜਹਾਜ਼ ਨੂੰ ਹਵਾਈ ਅੱਡੇ ’ਤੇ ਵਾਪਸ ਲੈਂਡ ਕਰਨਾ ਪਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਚਾਲਕ ਦਲ ਨੇ ਤੁਰੰਤ ਜਹਾਜ਼ ਨੂੰ ਹਵਾਈ ਅੱਡੇ ਵੱਲ ਮੋੜਿਆ ਅਤੇ 16 ਮਿੰਟ ਬਾਅਦ ਜਹਾਜ਼ ਨੂੰ ਵਾਪਸ ਹਵਾਈ ਅੱਡੇ ’ਤੇ ਉਤਾਰਿਆ। ਲੈਂਡ ਕਰਨ ਤੋਂ ਬਾਅਦ ਜਹਾਜ਼ ਦੀ ਮੁੜ ਜਾਂਚ ਕੀਤੀ ਗਈ ਅਤੇ ਪਾਰਕਿੰਗ ’ਚ ਲਿਜਾਇਆ ਗਿਆ। à¨¹à¨µà¨¾à¨ˆ ਅੱਡੇ ਦੇ ਡਾਇਰੈਕਟਰ ਰੀਤੂ ਸ਼ਰਮਾ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਹਵਾਈ ਅੱਡੇ ’ਤੇ ਐਮਰਜੈਂਸੀ ਸੇਵਾ ਦੇ ਕਰਮਚਾਰੀ ਤੁਰੰਤ ਤਾਇਨਾਤ ਕਰ ਦਿੱਤੇ ਗਏ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕੋਲਕਾਤਾ ਜਾਣ ਵਾਲੀ ਫਲਾਈਟ ਵਿਚ 122 ਯਾਤਰੀ ਅਤੇ 6 ਸਟਾਫ ਮੈਂਬਰ ਸਨ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਇੰਡੀਗੋ ਏਅਰਲਾਈਨਜ਼ ਵੱਲੋਂ ਬਦਲਵੀਂ ਉਡਾਣ ਦਾ ਪ੍ਰਬੰਧ ਕਰਕੇ ਯਾਤਰੀਆਂ ਨੂੰ ਕੋਲਕਾਤਾ ਭੇਜਿਆ ਗਿਆ। ਇਸ ਦੌਰਾਨ 3 ਯਾਤਰੀਆਂ ਨੇ ਅਗਲੀ ਫਲਾਈਟ ’ਚ ਸਵਾਰ ਹੋਣ ਤੋਂ ਇਨਕਾਰ ਕਰ ਦਿੱਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਬੀਤੀ ਰਾਤ 11 ਕੁ ਵਜੇ ਦੇ ਕਰੀਬ ਜਦੋਂ ਇੰਡੀਗੋ ਏਅਰਲਾਈਨਜ਼ ਦਾ ਜਹਾਜ਼ ਜ਼ਮੀਨ ਤੋਂ 5000 ਫੁੱਟ ਦੀ ਉਚਾਈ ’ਤੇ ਪਹੁੰਚਿਆ ਤਾਂ ਚਾਲਕ ਦਲ ਨੂੰ ਇਸ ਦਾ ਇਕ ਇੰਜਣ ਬੰਦ ਹੋਣ ਦੇ ਸੰਕੇਤ ਮਿਲੇ। ਇਸ ’ਤੇ ਤੁਰੰਤ ਏਅਰਪੋਰਟ ਸਮੇਤ ਸਬੰਧਤ ਵਿਭਾਗਾਂ ਨੂੰ ਸੂਚਿਤ ਕੀਤਾ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;