ਅੱਤਵਾਦੀ ਹਮਲੇ ‘ਚ ਮਰੇ ਅੰਮ੍ਰਿਤਪਾਲ ਦੇ ਪਰਿਵਾਰ ਨੇ ਸਸਕਾਰ ਤੋਂ ਕੀਤਾ ਇਨਕਾਰ, ਕਹਿੰਦੇ ‘ਸਾਨੂੰ ਪਤਾ ਤਾਂ ਲੱਗੇ ਮਰਿਆ ਕਿਵੇਂ’, ਵੇਖੋ ਵੀਡੀਓ…

0
1501

ਅੰਮ੍ਰਿਤਸਰ, 8 ਫਰਵਰੀ| ਅੰਮ੍ਰਿਤਸਰ ਦੇ ਪਿੰਡ ਚਮਿਆਰੀ ਦੇ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਦੀ ਲਾਸ਼ ਉਸਦੇ ਪਿੰਡ ਪੁੱਜਣ ਤੋਂ ਬਾਅਦ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਦੇ ਸਰੀਰ ‘ਤੇ ਕੋਈ ਸੱਟ ਦੇ ਨਿਸ਼ਾਨ ਨਹੀਂ ਹਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਦੀ ਕੁੱਟਮਾਰ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਮੈਡੀਕਲ ਰਿਪੋਰਟ ਨਹੀਂ ਮਿਲ ਜਾਂਦੀ, ਉਹ ਅੰਤਿਮ ਸੰਸਕਾਰ ਨਹੀਂ ਕਰਨਗੇ।

ਇਸ ਮੌਕੇ ਡੀ.ਐਸ.ਪੀ. ਰਜਿੰਦਰ ਸਿੰਘ ਮਿਨਹਾਸ ਨੇ ਕਿਹਾ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਲਿਆ ਗਿਆ ਹੈ ਅਤੇ ਰਿਪੋਰਟ ਪਰਿਵਾਰ ਨੂੰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਜੋ ਘਟਨਾ ਵਾਪਰੀ ਹੈ, ਉਸ ਤੋਂ ਸਭ ਨੂੰ ਸਾਫ਼ ਨਜ਼ਰ ਆ ਰਿਹਾ ਹੈ ਕਿ ਇਸ ਨੂੰ ਅੱਤਵਾਦੀਆਂ ਵੱਲੋਂ ਹੀ ਅੰਜਾਮ ਦਿੱਤਾ ਗਿਆ ਹੈ। ਪਰਿਵਾਰ ਨੂੰ ਕੋਈ ਸ਼ੱਕ ਹੈ ਤਾਂ ਉਸ ਦੀ ਪੋਸਟਮਾਰਟਮ ਰਿਪੋਰਟ ਆਵੇਗੀ ਅਤੇ ਪੀੜਤ ਪਰਿਵਾਰ ਨੂੰ ਦਿੱਤੀ ਜਾਵੇਗੀ।

ਵੇਖੋ ਵੀਡੀਓ-