ਕੁਝ ਪਲਾਂ ਦੇ ਗੁੱਸੇ ‘ਚ ਉਜੜਿਆ ਪਰਿਵਾਰ, ਪੁੱਤਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਪਿਓ ਦਾ ਕਤਲ

0
572

ਜ਼ੀਰਾ, 2 ਅਕਤੂਬਰ | ਕੁਝ ਪਲਾਂ ਦਾ ਗੁੱਸਾ ਕਿਸੇ ਦੀ ਜਾਨ ਵੀ ਲੈ ਸਕਦਾ ਹੈ, ਅਜਿਹਾ ਹੀ ਇੱਕ ਮਾਮਲਾ ਸਿੰਘ ਸਭਾ ਰੋਡ ਜ਼ੀਰਾ ਵਿਚ ਸਾਹਮਣੇ ਆਇਆ ਹੈ। ਜਿੱਥੇ ਇੱਕ ਘਰ ਵਿਚ ਮੌਜੂਦ ਪਰਿਵਾਰਕ ਮੈਂਬਰਾਂ ਵਿਚਾਲੇ ਹੋਈ ਝੜਪ ਨੇ ਖੂਨੀ ਰੂਪ ਲੈ ਲਿਆ। ਇਸ ਝੜਪ ਦੌਰਾਨ ਘਰ ਦੇ ਮਾਲਕ ਦੀ ਮੌਤ ਹੋ ਗਈ। ਇਥੇ ਪੁੱਤ ਕਪੁੱਤ ਹੋ ਗਏ। ਦੋ ਪੁੱਤਾਂ ਨੇ ਆਪਣੇ ਪਿਓ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।  ਮ੍ਰਿਤਕ ਦੀ ਪਹਿਚਾਣ ਰਸ਼ਪਾਲ ਸਿੰਘ ਉਰਫ਼ ਸੋਨੀ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਗੁਰਦੁਆਰਾ ਸਿੰਘ ਸਭਾ ਜ਼ੀਰਾ ਦੇ ਨਜ਼ਦੀਕ ਰਹਿੰਦਾ ਰਸ਼ਪਾਲ ਸਿੰਘ ਗੱਡੀ ਚਲਾਉਣ ਦਾ ਕੰਮ ਕਰਦਾ ਸੀ ਉਸ ਦੇ ਪੁੱਤ ਬਬਲੂ ਅਤੇ ਦੀਪੂ ਨੇ ਘਰੇਲੂ ਰੰਜਿਸ਼ ਦੇ ਚੱਲਦਿਆਂ ਤੇਜ਼ ਹਥਿਆਰਾਂ ਨਾਲ ਆਪਣੇ ਪਿਓ ਨੂੰ ਜ਼ਖ਼ਮੀ ਕਰ ਦਿੱਤਾ।

ਜ਼ਖ਼ਮੀ ਰਸ਼ਪਾਲ ਸਿੰਘ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦਾ ਗਿਆ ਅਤੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਕਰਾਰ ਦਿਤਾ ਗਿਆ। ਉਧਰ ਸਿਟੀ ਪੁਲਿਸ ਜ਼ੀਰਾ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਕਰਦਿਆਂ ਮ੍ਰਿਤਕ ਦੇ ਇਕ ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)