ਗ੍ਰੇਟਰ ਨੋਇਡਾ| ਗ੍ਰੇਟਰ ਨੋਇਡ਼ਾ ਵਿਚ ਇਕ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਪਿਓ ਨੇ ਚਾਰ ਗੋਲ਼ੀਆਂ ਮਾਰ ਕੇ ਆਪਣੇ ਹੀ ਪੁੱਤ ਦਾ ਮਰਡਰ ਕਰ ਦਿੱਤਾ। ਪੁੱਤਰ ਕੁਝ ਦਿਨ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਸੀ। ਉਸਦੇ ਭਰਾ ਨੇ ਵੀ ਦੋਸ਼ੀ ਪਿਤਾ ਦਾ ਸਾਥ ਦਿੱਤਾ। ਮ੍ਰਿਤਕ ਕੁਝ ਦਿਨ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਸੀ। ਪੁੱਤਰ ਉਤੇ ਕਤਲ ਦਾ ਇਲਜ਼ਾਮ ਲੱਗਣ ਤੋਂ ਬਾਅਦ ਵਿਅਕਤੀ ਕਾਫੀ ਗੁੱਸੇ ਵਿਚ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ 3 ਅਣਪਛਾਤੇ ਵਿਅਕਤੀਆਂ ਵਲੋਂ ਘਰ ਵਿਚ ਦਾਖਲ ਹੋ ਕੇ ਗੋਲ਼ੀ ਮਾਰਨ ਦੀ ਸੂਚਨਾ ਦਿੱਤੀ ਸੀ। ਨੇੜੇ ਲੱਗੇ ਕੈਮਰੇ ਦੀ ਸੀਸੀਟੀਵੀ ਫੁਟੇਜ ਤੋਂ ਪਤਾ ਲੱਗਾ ਕਿ ਇਸ ਵਾਰਦਾਤ ਨੂੰ ਅੰਜਾਮ ਮ੍ਰਿਤਕ ਦੇ ਪਿਤਾ ਤੇ ਚਾਚੇ ਨੇ ਹੀ ਦਿੱਤਾ ਹੈ। ਪੁਲਿਸ ਦੋਵਾਂ ਦੀ ਭਾਲ ਕਰ ਰਹੀ ਹੈ। ਹੁਣ ਤੱਕ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਦੋਸ਼ੀਆਂ ਨੇ ਮ੍ਰਿਤਕ ਉਤੇ ਚਾਰ ਗੋਲ਼ੀਆਂ ਚਲਾਈਆਂ ਸਨ।

ਮ੍ਰਿਤਕ ਦੇ ਮਾਮੇ ਨੇ ਪੁਲਿਸ ਨੂੰ ਦੱਸਿਆ ਕਿ 7 ਮਈ ਨੂੰ ਥਾਣਾ ਬਾਦਲਪੁਰ ਵਿਚ ਉਸਦਾ ਭਾਣਜਾ ਵਿਹੜੇ ਵਿਚ ਸੁੱਤਾ ਪਿਆ ਸੀ। ਸਵੇਰੇ 5 ਵਜੇ 3 ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਮਾਰ ਕੇ ਉਸਦਾ ਕਤਲ ਕਰ ਦਿੱਤਾ। ਪੀੜਤ ਵਲੋਂ ਦਿੱਤੀ ਗਈ ਜਾਣਕਾਰੀ ਦੇ ਅਧਾਰ ਉਤੇ FIR ਦਰਜ ਕੀਤੀ ਗਈ ਹੈ। ਲਾਸ਼ ਦਾ ਪੰਚਨਾਮਾ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਪੁਲਿਸ ਵਲੋਂ ਸੀਸੀਟੀਵੀ ਫੁਟੇਜ ਦੇਖਣ ਤੋਂ ਬਾਅਦ ਪਤਾ ਲੱਗਾ ਕਿ ਘਟਨਾ ਨੂੰ ਮ੍ਰਿਤਕ ਦੇ ਪਿਤਾ ਤੇ ਭਰਾ ਨੇ ਅੰਜਾਮ ਦਿੱਤਾ ਹੈ। ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਟੀਮਾਂ ਬਣਾਈਆਂ ਗਈਆਂ ਹਨ।