ਬਠਿੰਡਾ – ਪਿਤਾ ਨੇ ਪਹਿਲਾਂ ਤਿੰਨ ਮਾਸੂਮ ਬੱਚਿਆਂ ਨੂੰ ਫੰਦਾ ਲਾਇਆ, ਆਪ ਵੀ ਲਿਆ ਫਾਹਾ, ਚਾਰਾਂ ਦੀ ਮੌਤ

0
6866

ਬਠਿੰਡਾ | ਦਿਲ ਕੰਬਾਉਣ ਵਾਲੇ ਇਕ ਮਾਮਲੇ ਵਿਚ ਇਕ ਵਿਅਕਤੀ ਨੇ ਆਪਣੇ ਤਿੰਨਾਂ ਬੱਚਿਆਂ ਨੂੰ ਮਾਰਨ ਤੋਂ ਬਾਅਦ ਖੁਦਕੁਸ਼ੀ ਕਰ ਲਈ ਹੈ। ਇਹ ਘਟਨਾਂ ਰਾਮਪੁਰ ਇਲਾਕੇ ਦੇ ਪਿੰਡ ਹਮੀਰਗੜ੍ਹ ਵਿਚ ਵਾਪਰੀ ਹੈ।

ਦੱਸਿਆ ਜਾ ਰਿਹਾ ਹੈ ਕਿ ਕੁਝ ਮਹੀਨੇ ਪਹਿਲਾਂ ਮ੍ਰਿਤਕ ਦੀ ਪਤਨੀ ਦੀ ਕੈਂਸਰ ਦੀ ਬਿਮਾਰੀ ਨਾਲ ਮੌਤ ਹੋ ਗਈ ਸੀ, ਮਾਨਸਿਕ ਤੌਰ ਤੇ ਪਰੇਸ਼ਾਨ ਹੋ ਕੇ ਉਸਨੇ ਇਹ ਕਦਮ ਚੁੱਕਿਆ ਹੈ।

ਬੇਅੰਤ ਸਿੰਘ ਨੇ ਆਪਣੇ ਤਿੰਨਾਂ ਬੱਚਿਆਂ ਨੂੰ ਫੰਦਾ ਲਾਉਣ ਤੋਂ ਬਾਅਦ 2 ਨੂੰ ਚਾਰਪਾਈ ਤੇ ਪਾ ਦਿੱਤਾ।

ਮ੍ਰਿਤਕ ਦੀ ਭੈਣ ਰਾਣੀ ਕੌਰ ਨੂੰ ਇਸ ਘਟਨਾ ਬਾਰੇ ਪਤਾ ਲੱਗਿਆ ਤਾਂ ਉਸ ਨੇ ਪੁਲਿਸ ਨੂੰ ਖਬਰ ਕੀਤੀ।

ਮ੍ਰਿਤਕ ਬੱਚਿਆਂ ਵਿਚ ਪੰਜ ਸਾਲ ਦਾ ਬੇਟਾ, ਤਿੰਨ ਤੇ ਸਵਾ ਸਾਲ ਦੀਆਂ ਬੱਚੀਆਂ ਸ਼ਾਮਲ ਹਨ। ਇਹ ਘਟਨਾ ਬੁੱਧਵਾਰ ਰਾਤ ਨੂੰ ਵਾਪਰੀ ਹੈ।

ਥਾਣਾ ਭਗਤਾ ਭਾਈ ਦੇ ਐਸਐਚਓ ਅਮਨਪਾਲ ਸਿੰਘ ਵਿਰਕ ਨੇ ਦੱਸਿਆ ਕਿ ਲਾਸ਼ਾਂ ਨੂੰ ਹਸਪਤਾਲ ਭੇਜ ਦਿੱਤਾ ਹੈ। ਪਤਾ ਲੱਗ ਰਿਹਾ ਹੈ ਕਿ ਵਿਅਕਤੀ ਮਾਨਸਿਕ ਤੌਰ ਉੱਤੇ ਪਰੇਸ਼ਾਨ ਸੀ। ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਮਾਮਲਾ ਇਹੀ ਹੈ ਜਾਂ ਕੁਝ ਹੋਰ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ