ਆਰਥਿਕ ਤੰਗੀ ਕਾਰਨ ਕਰਜ਼ਾ ਨਾ ਲਾਹ ਸਕਣ ‘ਤੇ 2 ਬੱਚਿਆਂ ਦੇ ਪਿਤਾ ਨੇ ਦਿੱਤੀ ਜਾਨ

0
758

ਮੋਗਾ | ਇਥੋਂ ਦੇ ਪਿੰਡ ਭਲੂਰ ਵਾਸੀ ਇਕ ਵਿਅਕਤੀ ਨੇ ਆਰਥਿਕ ਪ੍ਰੇਸ਼ਾਨੀ ਕਾਰਨ ਜ਼ਹਿਰੀਲੀ ਵਸਤੂ ਖਾ ਲਈ, ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਸਮਾਲਸਰ ਦੇ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਬੋਹੜ ਸਿੰਘ ਵਾਸੀ ਪਿੰਡ ਭਲੂਰ ਦੋ ਬੱਚਿਆਂ ਦਾ ਪਿਤਾ ਸੀ।

ਜਾਣਕਾਰੀ ਅਨੁਸਾਰ ਕੁਝ ਸਾਲ ਪਹਿਲਾਂ ਉਸ ਦੀ ਮਾਤਾ ਦੀ ਲੰਬੀ ਬੀਮਾਰੀ ਕਰਕੇ ਮੌਤ ਹੋ ਗਈ ਸੀ ਅਤੇ ਉਸ ਨੇ ਆਪਣੀ ਮਾਤਾ ਦਾ ਇਲਾਜ ਕਰਵਾਉਣ ਲਈ 2 ਲੱਖ ਰੁਪਏ ਦਾ ਕਰਜ਼ਾ ਲਿਆ ਹੋਇਆ ਸੀ। ਮਿਹਨਤ ਮਜ਼ਦੂਰੀ ਕਰਕੇ ਕਰਜ਼ਾ ਵਾਪਸ ਨਹੀਂ ਕਰ ਸਕਿਆ ਤੇ ਕਿਸੇ ਜ਼ਹਿਰੀਲੀ ਦਵਾਈ ਦਾ ਸੇਵਨ ਕਰ ਲਿਆ, ਜਿਸ ਨੂੰ ਇਲਾਜ ਲਈ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।