2 ਬੱਚਿਆਂ ਦਾ ਬਾਪ Girl Friend ਨੂੰ ਮਿਲਣ ਗਿਆ, ਕੁੜੀ ਵਾਲਿਆਂ ਨੇ ਕੁੱਟ-ਕੁੱਟ ਮਾਰਿਆ

0
1518

ਅੰਮ੍ਰਿਤਸਰ | ਵੇਰਕਾ ਇਲਾਕੇ ‘ਚ ਆਪਣੀ ਪ੍ਰੇਮਿਕਾ ਨੂੰ ਮਿਲਣ ਗਏ ਆਸ਼ਿਕ ਦੀ ਦਰਦਨਾਕ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ।

ਪੁਲਿਸ ਨੇ ਦੱਸਿਆ ਕਿ ਮਾਮਲਾ ਪ੍ਰੇਮ ਸੰਬੰਧਾਂ ਨਾਲ ਜੁੜਿਆ ਹੋਇਆ ਹੈ। ਜਗਤਾਰ ਨਾਂ ਦੇ ਨੌਜਵਾਨ ਦੇ ਇਕ ਕੁੜੀ ਨਾਲ ਪ੍ਰੇਮ ਸੰਬੰਧ ਸਨ।

ਇਸ ਦੌਰਾਨ ਜਗਤਾਰ ਜਦੋਂ ਬੀਤੀ ਰਾਤ ਕੁੜੀ ਨੂੰ ਮਿਲਣ ਗਿਆ ਤਾਂ ਉਸ ਦੇ ਪਰਿਵਾਰ ਵਾਲਿਆਂ ਨੇ ਉਸ ‘ਤੇ ਹਮਲਾ ਕਰ ਦਿੱਤਾ, ਜਿਸ ਨਾਲ ਜਗਤਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਸ ਬਾਰੇ ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਬਾਰੇ ਸਵੇਰੇ ਪਤਾ ਲੱਗਾ। ਉਸ ਦੇ ਕੋਲ 1 ਲੱਖ ਦੀ ਨਕਦੀ ਵੀ ਸੀ, ਜਿਸ ਨੂੰ ਹਮਲਾਵਰਾਂ ਨੇ ਲੁੱਟ ਲਿਆ। ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ।

ਮ੍ਰਿਤਕ 2 ਬੱਚਿਆਂ ਦਾ ਪਿਓ ਸੀ। ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)