ਸ਼ਾਮਲਾਟ ਜ਼ਮੀਨ ‘ਚੋਂ ਗ਼ੈਰ-ਕਾਨੂੰਨੀ ਤਰੀਕੇ ਨਾਲ ਦਰੱਖ਼ਤ ਕੱਟਣ ‘ਤੇ ਇਸ ਪਿੰਡ ਦੀ ਮਹਿਲਾ ਸਰਪੰਚ ਸਸਪੈਂਡ

0
1252

ਰਾਜਪੁਰਾ| ਹਲਕਾ ਰਾਜਪੁਰਾ ਦੇ ਅਧੀਨ ਆਉਂਦੇ ਪਿੰਡ ਨੈਣਾ ਦੀ ਪੰਚਾਇਤ ’ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਪਿੰਡ ਦੀ ਮਹਿਲਾ ਸਰਪੰਚ ਗੁਰਮੀਤ ਕੌਰ ‘ਤੇ ਕਾਰਵਾਈ ਉਸ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਸਾਬਕਾ ਸਰਪੰਚ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਸ਼ਿਕਾਇਤ ‘ਤੇ ਇਹ ਕਾਰਵਾਈ ਕੀਤੀ ਗਈ। 

ਸ਼ਿਕਾਇਤਕਰਤਾ ਨੇ ਇਲਜ਼ਾਮ ਲਗਾਇਆ ਗਿਆ ਕਿ ਸਰਪੰਚ ਵੱਲੋਂ ਸ਼ਾਮਲਾਟ ਜ਼ਮੀਨ ਵਿਚ ਗ਼ੈਰ-ਕਾਨੂੰਨੀ ਤਰੀਕੇ ਨਾਲ ਦਰੱਖ਼ਤ ਕੱਟੇ ਗਏ ਸਨ। ਜਿਸ ਤੋਂ ਬਾਅਦ ਵਿਭਾਗ ਨੇ ਐਕਸ਼ਨ ਲਿਆ ਹੈ। 

ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟਿਸ ‘ਚ ਸਰਪੰਚ ਵੱਲੋਂ ਸਰਕਾਰੀ ਜਗ੍ਹਾਂ ’ਤੇ ਬਿਨ੍ਹਾਂ ਮਨਜ਼ੂਰੀ ਤੋਂ ਦਰੱਖ਼ਤ ਕੱਟੇ ਜਾਣ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਗਈ ਤੇ ਜਾਂਚ ਸਹੀ ਪਾਏ ਜਾਣ ‘ਤੇ ਮਹਿਬਾ ਸਰਪੰਚ ਗੁਰਮੀਤ ਕੌਰ ਨੂੰ ਸਸਪੈਂਡ ਕਰਨ ਦੇ ਆਦੇਸ਼ ਜਾਰੀ ਕੀਤੇ ਗਏ। 

ਇਹ ਕਾਰਵਾਈ ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 20 ਤਹਿਤ ਕੀਤੀ ਗਈ ਹੈ।