ਅੰਮ੍ਰਿਤਸਰ|ਇਲਾਕਾ ਇਸਲਾਮਾਬਾਦ ਦੇ ਭਲੇ ਵਾਲਾ ਖੂਹ ‘ਤੇ ਦੇਰ ਰਾਤ ਇਕ ਫਰਨੀਚਰ ਦੇ ਗੋਦਾਮ ਵਿਚ ਅੱਗ ਲੱਗ ਗਈ। ਕਿਹਾ ਜਾ ਰਿਹਾ ਹੈ ਕਿ ਗੋਦਾਮ ਦੇ ਅੰਦਰ ਕਾਫੀ ਲੱਕੜ ਪਈ ਸੀ, ਦੀਵਾਲੀ ਦੀ ਰਾਤ ਇਕ ਆਤਿਸ਼ਬਾਜ਼ੀ ਗੋਦਾਮ ਦੇ ਅੰਦਰ ਜਾ ਡਿਗੀ, ਜਿਸ ਕਾਰਨ ਇਹ ਅੱਗ ਲੱਗੀ। ਅੱਗ ਇੰਨੀ ਭਿਆਨਕ ਹੋ ਗਈ, ਜਿਸ ਕਾਰਨ ਗੋਦਾਮ ਦੀ ਛੱਤ ਵੀ ਹੇਠਾਂ ਡਿੱਗ ਪਈ ਅਤੇ ਆਂਢੀਆਂ-ਗੁਆਂਢੀਆਂ ਨੇ ਬਾਹਰ ਭੱਜ ਕੇ ਆਪਣੀ ਜਾਨ ਬਚਾਈ।
ਮੌਕੇ ‘ਤੇ ਦਮਕਲ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ। ਦਮਕਲ ਵਿਭਾਗ ਦੇ ਅਧਿਕਾਰੀ ਵੀ ਮੌਕੇ ‘ਤੇ ਪੁੱਜੇ, ਜਿਨ੍ਹਾਂ ਵੱਲੋਂ ਜਲਦੀ ਹੀ ਅੱਗ ‘ਤੇ ਕਾਬੂ ਪਾ ਲਿਆ ਗਿਆ। ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਲਾਕੇ ਦੇ ਹੀ ਰਹਿਣ ਵਾਲੇ ਲਾਲ ਚੰਦ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਗ ਇੰਨੀ ਭਿਆਨਕ ਸੀ ਕਿ ਪੂਰੇ ਗੋਦਾਮ ਤੱਕ ਅੱਗ ਫੈਲ ਗਈ ਸੀ। ਮੌਕੇ ‘ਤੇ ਦਮਕਲ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ, ਜਿਸ ਕਾਰਨ ਉਨ੍ਹਾਂ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾ ਲਿਆ। ਉਨ੍ਹਾਂ ਦੱਸਿਆ ਕਿ ਗੋਦਾਮ ਦਾ ਕਾਫੀ ਨੁਕਸਾਨ ਹੋ ਗਿਆ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ।