ਚੰਡੀਗੜ੍ਹ। ਸਿੱਖਿਆ ਦੇ ਖੇਤਰ ਵਿਚ ਪੰਜਾਬ ਨੂੰ ਅੱਵਲ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੀ ਪਹਿਲ ਕੀਤੀ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵਿਸ਼ੇਸ਼ ਟ੍ਰੇਨਿੰਗ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ।


ਵਿਸ਼ੇਸ਼ ਟ੍ਰੇਨਿੰਗ ਲਈ ਸਿੰਗਾਪੁਰ ਲਈ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਰਵਾਨਾ ਕਰ ਦਿੱਤਾ ਗਿਆ ਹੈ। ਇਸ ਬੈਚ ਵਿਚ 36 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਭੇਜਿਆ ਗਿਆ ਹੈ। 6 ਤੋਂ 10 ਫਰਵਰੀ ਤੱਕ ਇਨ੍ਹਾਂ ਪ੍ਰਿੰਸੀਪਲਾਂ ਦਾ ਟ੍ਰੇਨਿੰਗ ਪ੍ਰੋਗਰਾਮ ਚੱਲੇਗਾ ਤੇ 10 ਫਰਵਰੀ ਨੂੰ ਇਹ ਪ੍ਰਿੰਸੀਪਲ ਵਾਪਸ ਚੰਡੀਗੜ੍ਹ ਪਹੁੰਚਣਗੇ।