ਮਾਨਸਾ/ਚੰਡੀਗੜ੍ਹ | ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਚੋਣ ਲੜ੍ਹਣ ਤੋਂ ਇਨਕਾਰ ਕਰ ਦਿੱਤਾ ਹੈ। ਮੂਸੇਵਾਲਾ ਦੇ ਯੂਟਿਯੂਬ ਚੈਨਲ ‘ਤੇ ਜਾਰੀ ਕੀਤੇ ਵੀਡੀਓ ਵਿੱਚ ਉਨ੍ਹਾਂ ਨੇ ਮੂਸੇਵਾਲਾ ਦੇ ਫੈਨਜ਼ ਨੂੰ ਖਾਸ ਅਪੀਲ ਵੀ ਕੀਤੀ ਹੈ।
ਮੂਸੇਵਾਲਾ ਦੇ ਪਿਤਾ ਨੇ ਕਿਹਾ- ਹਾਲੇ ਮੇਰੇ ਪੁੱਤ ਦਾ ਸਿਵਾ ਵੀ ਠੰਡਾ ਨਹੀਂ ਹੋਇਆ, ਮੇਰਾ ਇਲੈਕਸ਼ਨ ਦਾ ਮਨ ਨਹੀਂ ਹੈ। ਉਨ੍ਹਾਂ ਮੂਸੇਵਾਲੇ ਨੂੰ ਚਾਹੁਣ ਵਾਲਿਆਂ ਨੂੰ ਭੋਗ ‘ਤੇ ਪਹੁੰਚਣ ਦੀ ਵੀ ਅਪੀਲ ਕੀਤੀ। ਮੂਸੇਵਾਲਾ ਦਾ ਭੋਗ 8 ਜੂਨ ਨੂੰ ਮਾਨਸਾ ਦੀ ਅਨਾਜ ਮੰਡੀ ਵਿੱਚ ਹੋਵੇਗਾ।