ਗੜ੍ਹਸ਼ੰਕਰ ਦੇ ਸਾਬਕਾ ਸਰਪੰਚ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਕੇ ਕੀਤੀ ਪੁੱਛਗਿੱਛ ! ਕਿਸਾਨ ਅੰਦੋਲਨ ਸਮੇਂ ਲਾਲ ਕਿਲੇ ‘ਤੇ ਲਹਿਰਾਇਆ ਸੀ ਝੰਡਾ

0
980

ਹੁਸ਼ਿਆਰਪੁਰ | ਅੰਮ੍ਰਿਤਪਾਲ ਨੂੰ ਲੈ ਕੇ ਪੰਜਾਬ ਪੁਲਿਸ ਵਲੋਂ ਤੀਜੇ ਦਿਨ ਵੀ ਭਾਲ ਜਾਰੀ ਹੈ। ਉਸ ਦੇ ਕਈ ਸਮਰਥਕਾਂ ਨੂੰ ਹਿਰਾਸਤ ਵਿਚ ਲਿਆ ਜਾ ਚੁੱਕਿਆ ਹੈ।

ਕਿਸਾਨ ਅੰਦੋਲਨ ਦੌਰਾਨ ਲਾਲ ਕਿਲ੍ਹੇ ‘ਤੇ ਝੰਡਾ ਲਹਿਰਾਉਣ ਦਾ ਦਾਅਵਾ ਕਰ ਸੁਰਖ਼ੀਆਂ ਵਿਚ ਆਏ ਪਿੰਡ ਲੱਲੀਆਂ ਦੇ ਸਾਬਕਾ ਸਰਪੰਚ ਬਘੇਲ ਸਿੰਘ ਪਹਿਲਵਾਨ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਸੀ। ਮੀਡੀਆ ਰਿਪੋਰਟਾਂ ਮੁਤਾਬਕ ਉਹ ਦਾਅਵਾ ਕਰਕੇ ਸੁਰਖੀਆਂ ਵਿਚ ਆਇਆ ਸੀ ਕਿ ਉਸ ਨੇ ਕਿਸਾਨ ਅੰਦੋਲਨ ਸਮੇਂ ਲਾਲ ਕਿਲੇ ’ਤੇ ਝੰਡਾ ਲਹਿਰਾਇਆ ਸੀ।

ਇਸ ਬਾਰੇ ਜਦੋਂ ਗੜ੍ਹਸ਼ੰਕਰ ਦੇ ਐਸ.ਐਚ.ਓ. ਕਰਨੈਲ ਸਿੰਘ ਨਾਲ ਫ਼ੋਨ ‘ਤੇ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਬਘੇਲ ਸਿੰਘ ਨੂੰ ਪੁੱਛਗਿੱਛ ਲਈ ਥਾਣੇ ਲਿਆਂਦਾ ਗਿਆ ਸੀ। ਪੁਲਿਸ ਨੂੰ ਉਨ੍ਹਾਂ ਦਾ ਅੰਮ੍ਰਿਤਪਾਲ ਸਿੰਘ ਨਾਲ ਕਿਸੇ ਤਰ੍ਹਾਂ ਦੇ ਸਬੰਧ ਦਾ ਕੋਈ ਸਬੂਤ ਨਹੀਂ ਮਿਲਿਆ, ਜਿਸ ਕਾਰਨ ਪੁੱਛਗਿੱਛ ਮਗਰੋਂ ਬਘੇਲ ਸਿੰਘ ਨੂੰ ਛੱਡ ਦਿੱਤਾ ਗਿਆ।