ਚੰਡੀਗੜ੍ਹ, 10 ਜਨਵਰੀ | ਉੱਤਰੀ ਭਾਰਤ ‘ਚ ਕੜਾਕੇ ਦੀ ਠੰਡ ਦਰਮਿਆਨ ਸੰਘਣੀ ਧੁੰਦ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਸਵੇਰ ਤੋਂ ਹੀ ਧੁੰਦ ਕਾਰਨ ਜਹਾਜ਼ਾਂ ਅਤੇ ਰੇਲ ਗੱਡੀਆਂ ਦੀ ਆਵਾਜਾਈ ਵਿਚ ਵਿਘਨ ਪਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਵੀ ਠੰਡ ਦਾ ਕਹਿਰ ਜਾਰੀ ਹੈ। ਮੌਸਮ ਵਿਗਿਆਨੀਆਂ ਮੁਤਾਬਕ ਘੱਟੋ-ਘੱਟ ਤਾਪਮਾਨ 2 ਡਿਗਰੀ ਸੈਲਸੀਅਸ ਤੱਕ ਹੋਰ ਡਿੱਗ ਸਕਦਾ ਹੈ। ਵਿਭਾਗ ਨੇ ਬੁੱਧਵਾਰ ਤੋਂ ਸ਼ਨੀਵਾਰ ਤੱਕ ਕੋਲਡ ਡੇ ਦਾ ਅਲਰਟ ਜਾਰੀ ਕੀਤਾ ਹੈ।
ਪੰਜਾਬ ਦੇ 17 ਜ਼ਿਲ੍ਹਿਆਂ ਵਿਚ ਮੌਸਮ ਖ਼ਰਾਬ ਰਹੇਗਾ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਫ਼ਤਿਹਗੜ੍ਹ ਸਾਹਿਬ, ਪਟਿਆਲਾ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦਾ ਔਸਤ ਤਾਪਮਾਨ 8.3 ਡਿਗਰੀ ਘੱਟ ਦਰਜ ਕੀਤਾ ਗਿਆ ਹੈ।
ਮੰਗਲਵਾਰ ਨੂੰ ਪੰਜਾਬ ‘ਚ ਦਿਨ ਦੇ ਤਾਪਮਾਨ ‘ਚ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਤੋਂ ਬਾਅਦ ਹੁਣ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 8.3 ਡਿਗਰੀ ਹੇਠਾਂ ਪਹੁੰਚ ਗਿਆ ਹੈ। ਐਸਬੀਐਸ ਨਗਰ ਦਾ ਵੱਧ ਤੋਂ ਵੱਧ ਤਾਪਮਾਨ 8.4 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ‘ਚ ਪਾਰਾ 9.5 ਡਿਗਰੀ ਰਿਹਾ, ਜੋ ਕਿ ਆਮ ਨਾਲੋਂ 7.1 ਡਿਗਰੀ ਘੱਟ ਸੀ। ਇਸੇ ਤਰ੍ਹਾਂ ਲੁਧਿਆਣਾ ਦਾ ਪਾਰਾ 10.6 ਡਿਗਰੀ ਰਿਹਾ ਜੋ ਆਮ ਨਾਲੋਂ 6.5 ਡਿਗਰੀ ਘੱਟ, ਪਟਿਆਲਾ ਦਾ 11.0 ਡਿਗਰੀ ਜੋ ਕਿ ਆਮ ਨਾਲੋਂ 6.7 ਡਿਗਰੀ ਘੱਟ, ਬਠਿੰਡਾ ਦਾ ਪਾਰਾ 10.0 ਡਿਗਰੀ ਰਿਹਾ ਜੋ ਆਮ ਨਾਲੋਂ 11.2 ਡਿਗਰੀ ਘੱਟ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਪਠਾਨਕੋਟ ਵਿਚ ਤਾਪਮਾਨ 11.2 ਡਿਗਰੀ ਸੈਲਸੀਅਸ ਰਿਹਾ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)