ਅਗਲੇ 2 ਦਿਨਾਂ ਤਕ ਪੰਜਾਬ ‘ਚ ਵਰ੍ਹੇਗਾ ਸੀਤ ਲਹਿਰ ਦਾ ਕਹਿਰ, ਪੜ੍ਹੋ ਪੂਰੇ ਹਫਤੇ ਦਾ ਅਪਡੇਟ

0
1458

ਚੰਡੀਗੜ੍ਹ | ਮੌਸਮ ਵਿਭਾਗ ਨੇ ਪੰਜਾਬ ਵਿਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਸੂਬੇ ਅੰਦਰ ਕੜਾਕੇ ਦੀ ਠੰਡ, ਧੁੰਦ ਤੇ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਦਿਨ-ਰਾਤ ਦੇ ਤਾਪਮਾਨ ਵਿਚ ਭਾਰੀ ਗਿਰਾਵਟ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਮੌਸਮ ਖੁਸ਼ਕ ਰਹੇਗਾ।

ਪੰਜਾਬ ਦੇ ਅੰਮ੍ਰਿਤਸਰ, ਪਠਾਨਕੋਟ, ਲੁਧਿਆਣਾ, ਪਟਿਆਲਾ, ਬਠਿੰਡਾ ਅਤੇ ਹਰਿਆਣਾ ਦੇ ਅੰਬਾਲਾ, ਹਿਸਾਰ, ਸਿਰਸਾ ਵਿਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦਾ ਅਨੁਮਾਨ ਹੈ। ਅਗਲੇ 2 ਦਿਨਾਂ ਦੌਰਾਨ ਪੰਜਾਬ, ਹਰਿਆਣਾ ਦੇ ਕੁਝ ਹਿੱਸਿਆਂ ਵਿਚ ਸੀਤ ਲਹਿਰ ਦਾ ਕਹਿਰ ਵਰ੍ਹੇਗਾ।

4-5 ਦਿਨਾਂ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਮੌਸਮ ਮੁੱਖ ਤੌਰ ‘ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਜਦੋਂਕਿ 5 ਤੋਂ 6 ਜਨਵਰੀ ਨੂੰ ਵੱਖ-ਵੱਖ ਹਿੱਸਿਆਂ ਵਿਚ ਠੰਡ ਹੋਣ ਵਧਣ ਦੀ ਸੰਭਾਵਨਾ ਹੈ।