<p><strong>ਚੰਡੀਗੜ੍ਹ&comma; 8 ਨਵੰਬਰ&vert;<&sol;strong> ਪੰਜਾਬ &&num;8216&semi;ਚ ਡੇਂਗੂ ਦਾ ਸੰਕਟ ਵੱਧਦਾ ਜਾ ਰਿਹਾ ਹੈ। ਡੇਂਗੂ ਤੋਂ ਪੀੜਤ ਲੋਕਾਂ ਦੀ ਗਿਣਤੀ ਹੁਣ ਤੱਕ 10092 ਤੱਕ ਪਹੁੰਚ ਗਈ ਹੈ&comma; ਜਦੋਂਕਿ ਪਿਛਲੇ ਸਾਲ ਮਰੀਜ਼ਾਂ ਦੀ ਗਿਣਤੀ 11 ਹਜ਼ਾਰ ਦੇ ਕਰੀਬ ਸੀ। ਇਨ੍ਹਾਂ ਅੰਕੜਿਆਂ ਨੇ ਸਿਹਤ ਵਿਭਾਗ ਦੀ ਨੀਂਦ ਉਡਾ ਦਿੱਤੀ ਹੈ।<&sol;p>&NewLine;<p>ਹਾਲਾਂਕਿ&comma; ਅਧਿਕਾਰੀਆਂ ਦਾ ਕਹਿਣਾ ਹੈ ਕਿ ਸੂਬੇ ਦੇ ਸਾਰੇ ਹਸਪਤਾਲਾਂ ਵਿਚ ਮਰੀਜ਼ਾਂ ਦੀ ਜਾਂਚ ਅਤੇ ਇਲਾਜ ਮੁਫਤ ਕੀਤਾ ਜਾ ਰਿਹਾ ਹੈ। ਅਜਿਹੇ &&num;8216&semi;ਚ ਮਰੀਜ਼ਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਕੋਈ ਵੀ ਵਿਅਕਤੀ ਜੋ ਮਹਿਸੂਸ ਕਰਦਾ ਹੈ ਕਿ ਉਹ ਸੰਕਰਮਿਤ ਹੋ ਸਕਦਾ ਹੈ&comma; ਉਸਨੂੰ ਪਹਿਲ ਦੇ ਆਧਾਰ &&num;8216&semi;ਤੇ ਨਜ਼ਦੀਕੀ ਸਰਕਾਰੀ ਹਸਪਤਾਲ ਨਾਲ ਸੰਪਰਕ ਕਰਨਾ ਚਾਹੀਦਾ ਹੈ।<&sol;p>&NewLine;<p>ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਡੇਂਗੂ ਦੀ ਲਾਗ ਦੇ ਕੇਸ ਰੋਜ਼ਾਨਾ ਆ ਰਹੇ ਹਨ। ਕਈ ਜ਼ਿਲ੍ਹੇ ਅਜਿਹੇ ਹਨ ਜਿੱਥੇ ਮਰੀਜ਼ਾਂ ਦੀ ਗਿਣਤੀ ਹੁਣ ਤੱਕ 500 ਨੂੰ ਪਾਰ ਕਰ ਚੁੱਕੀ ਹੈ। ਮੁਹਾਲੀ&comma; ਹੁਸ਼ਿਆਰਪੁਰ&comma; ਅੰਮ੍ਰਿਤਸਰ&comma; ਗੁਰਦਾਸਪੁਰ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਕੇਸ ਤੇਜ਼ੀ ਨਾਲ ਵਧ ਰਹੇ ਹਨ। ਸਰਕਾਰ ਨੇ ਨਗਰ ਨਿਗਮਾਂ&comma; ਨਗਰ ਕੌਂਸਲਾਂ ਅਤੇ ਪੰਚਾਇਤਾਂ ਨੂੰ ਆਪਣੇ ਖੇਤਰਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਲੋਕਾਂ ਨੂੰ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਨਾਲ ਹੀ ਡੇਂਗੂ ਦੇ ਲਾਰਵੇ ਦੀ ਜਾਂਚ ਲਈ ਚੈਕਿੰਗ ਮੁਹਿੰਮ ਚਲਾਈ ਜਾਵੇ।<&sol;p>&NewLine;<p>ਦੂਜੇ ਪਾਸੇ ਸਿਹਤ ਵਿਭਾਗ ਪੰਜਾਬ ਦੇ ਡਾਇਰੈਕਟਰ ਆਦਰਸ਼ਪਾਲ ਕੌਰ ਦਾ ਕਹਿਣਾ ਹੈ ਕਿ ਹੁਣ ਤੱਕ 10 ਹਜ਼ਾਰ ਤੋਂ ਵੱਧ ਕੇਸ ਸਾਹਮਣੇ ਆ ਚੁੱਕੇ ਹਨ। ਮੰਗਲਵਾਰ ਨੂੰ ਡੇਂਗੂ ਦੇ 138 ਅਤੇ ਚਿਕਨਗੁਨੀਆ ਦੇ 14 ਮਾਮਲੇ ਸਾਹਮਣੇ ਆਏ ਹਨ। ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।<&sol;p>&NewLine;<p><strong>ਇਹ ਹਨ ਡੇਂਗੂ ਦੇ ਲੱਛਣ<br &sol;>&NewLine;ਤੇ<&sol;strong>ਜ਼ ਸਿਰਦਰਦ ਅਤੇ ਤੇਜ਼ ਬੁਖਾਰ&comma; ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ&comma; ਅੱਖਾਂ ਦੇ ਪਿੱਛੇ ਦਰਦ&comma; ਉਲਟੀਆਂ ਅਤੇ ਹਾਲਤ ਵਿਗੜ ਜਾਣ &&num;8216&semi;ਤੇ ਨੱਕ&comma; ਮੂੰਹ ਅਤੇ ਮਸੂੜਿਆਂ ਵਿੱਚੋਂ ਖੂਨ ਵਗਣਾ। ਜੇਕਰ ਅਜਿਹੇ ਲੱਛਣ ਦਿਖਾਈ ਦੇਣ ਤਾਂ ਪਹਿਲ ਦੇ ਆਧਾਰ &&num;8216&semi;ਤੇ ਸਰਕਾਰੀ ਹਸਪਤਾਲ ਨਾਲ ਸੰਪਰਕ ਕਰਨਾ ਚਾਹੀਦਾ ਹੈ। ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।<&sol;p>&NewLine;<p><strong>ਡੇਂਗੂ ਤੋਂ ਬਚਣ ਦੇ ਉਪਾਅ<&sol;strong><br &sol;>&NewLine;ਘਰਾਂ ਦੇ ਨੇੜੇ ਪਾਣੀ ਇਕੱਠਾ ਨਾ ਹੋਣ ਦਿਓ&comma; ਪਾਣੀ ਦੇ ਭਾਂਡਿਆਂ ਅਤੇ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖੋ। ਕੂਲਰਾਂ ਅਤੇ ਟੈਂਕੀਆਂ ਨੂੰ ਹਫ਼ਤੇ ਵਿਚ ਇਕ ਵਾਰ ਸਾਫ਼ ਕਰੋ ਅਤੇ ਸੁਕਾਓ&comma; ਇਹ ਮੱਛਰ ਜੋ ਦਿਨ ਵੇਲੇ ਡੇਂਗੂ ਫੈਲਾਉਂਦਾ ਹੈ। ਇਸ ਤੋਂ ਬਚਣ ਲਈ ਸਰੀਰ ਨੂੰ ਪੂਰੀ ਤਰ੍ਹਾਂ ਢਕਣ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;