ਪੰਜਾਬ ‘ਚ ਅਗਲੇ ਹਫਤੇ ਤੋਂ ਹੋਰ ਚੜ੍ਹੇਗਾ ਪਾਰਾ, ਗਰਮੀ ਵਰ੍ਹਾਏਗੀ ਕਹਿਰ

0
283

ਚੰਡੀਗੜ੍ਹ | ਪੰਜਾਬ ਦੇ ਲੋਕਾਂ ਨੂੰ ਗਰਮੀ ਦਾ ਹੋਰ ਸਾਹਮਣਾ ਕਰਨਾ ਪੈ ਸਕਦਾ ਹੈ। ਆਉਣ ਵਾਲੇ ਦਿਨਾਂ ‘ਚ ਤਾਪਮਾਨ ਵੱਧ ਸਕਦਾ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਅਗਲੇ 5 ਦਿਨਾਂ ਦੌਰਾਨ ਪੰਜਾਬ ਸਣੇ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਵੱਧ ਤੋਂ ਵੱਧ ਤਾਪਮਾਨ ਵਿਚ 2 ਤੋਂ 4 ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ।

ਪੱਛਮੀ ਹਿਮਾਲਿਆ ਖੇਤਰ ਵਿਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2-4 ਡਿਗਰੀ ਸੈਲਸੀਅਸ ਵੱਧ ਰਹਿਣ ਦੀ ਸੰਭਾਵਨਾ ਹੈ। ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਅਗਲੇ 5 ਦਿਨਾਂ ਵਿਚ ਤਾਪਮਾਨ ਵਧਣ ਦੀ ਸੰਭਾਵਨਾ ਹੈ।