ਫਿਰੋਜ਼ਪੁਰ | ਪਿੰਡ ਆਤੂ ਵਾਲਾ ਵਿਚ ਇਕ ਲੜਕੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਲੜਕੀ ਨੇ ਦੱਸਿਆ ਕਿ ਉਸਦੀ ਦੂਰ ਦੀ ਰਿਸ਼ਤੇਦਾਰੀ ਵਿਚ ਲਗਦਾ ਭਰਾ ਜਾਨੀ ਮਤਰੇਈ ਦਾਦੀ ਦਾ ਪੋਤਾ ਉਸਨੂੰ ਪਿਛਲੇ ਕਾਫੀ ਸਮੇਂ ਤੋਂ ਤੰਗ-ਪ੍ਰੇਸ਼ਾਨ ਕਰਦਾ ਆ ਰਿਹਾ ਹੈ ਅਤੇ ਬੀਤੇ ਦਿਨੀਂ ਜਦੋਂ ਉਹ ਆਪਣੇ ਖੇਤ ਵਿਚ ਪਾਣੀ ਲਗਾਉਣ ਲਈ ਗਈ ਤਾਂ ਲੜਕਾ ਵੀ ਉਥੇ ਆ ਗਿਆ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਜਦੋਂ ਉਸ ਨੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਬਲਾਤਕਾਰ ਕੀਤਾ ਅਤੇ ਖੁਦ ਮੌਕੇ ਤੋਂ ਫਰਾਰ ਹੋ ਗਿਆ, ਜਿਸ ਤੋਂ ਬਾਅਦ ਪਰਿਵਾਰ ਵੱਲੋਂ ਲੜਕੀ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।
ਪੁਲਿਸ ਨੂੰ ਸੂਚਿਤ ਕੀਤਾ ਅਤੇ ਪੁਲਿਸ ਨੇ ਆਪਣੀ ਕਾਰਵਾਈ ਕਰਦਿਆਂ ਆਰੋਪੀ ਖਿਲਾਫ਼ ਮਾਮਲਾ ਦਰਜ ਕੀਤਾ ਪਰ ਹਾਲੇ ਤੱਕ ਵੀ ਉਹ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। 2 ਸਾਲ ਤੋਂ ਇਨਸਾਫ ਲਈ ਰਹੀ ਭਟਕ ਰਹੀ ਹੈ ਪੀੜਤ ਲੜਕੀ ਦੇ ਪਰਿਵਾਰ ਨੇ ਦੱਸਿਆ ਕਿ ਲੜਕੇ ਕੋਲ ਇਕ ਪਿਸਤੌਲ ਹੈ ਅਤੇ ਹੁਣ ਲੜਕਾ ਉਨ੍ਹਾਂ ਨੂੰ ਧਮਕੀਆਂ ਦੇ ਰਿਹਾ ਹੈ ਕਿ ਜੇਕਰ ਉਨ੍ਹਾਂ ਥਾਣੇ ਜਾ ਕੇ ਕੋਈ ਕਾਰਵਾਈ ਕਰਵਾਈ ਤਾਂ ਉਹ ਉਨ੍ਹਾਂ ਨੂੰ ਜਾਨੋਂ ਮਾਰ ਦੇਵੇਗਾ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ, ਆਰੋਪੀ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ।
ਦੂਸਰੇ ਪਾਸੇ ਜਦੋਂ ਇਸ ਮਾਮਲੇ ਨੂੰ ਲੈ ਕੇ ਡੀਐਸਪੀ ਫਤਹਿ ਸਿੰਘ ਬਰਾੜ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਸ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੁਲਿਸ ਟੀਮਾਂ ਇਸ ਮਾਮਲੇ ‘ਤੇ ਕਾਰਵਾਈ ਕਰ ਰਹੀਆਂ ਹਨ ਅਤੇ ਜਲਦ ਉਸ ਨੂੰ ਕਾਬੂ ਕਰ ਲਿਆ ਜਾਵੇਗਾ।