ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਸੜਕ ਸੁਰੱਖਿਆ ਫੋਰਸ ਪੰਜਾਬ ਲਈ ਵਰਦਾਨ ਸਾਬਤ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੜਕ ਹਾਦਸਿਆਂ ਵਿੱਚ ਜਾਨਾਂ ਬਚਾਉਣ ਲਈ ਬਣਾਈ ਗਈ ਸੜਕ ਸੁਰੱਖਿਆ ਫੋਰਸ ਦੇ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਸੜਕ ਸੁਰੱਖਿਆ ਫੋਰਸ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ। ਮੁੱਖ ਮੰਤਰੀ ਨੇ ਇਸ ਸਾਲ ਸੜਕ ਸੁਰੱਖਿਆ ਬਲ ਦਾ ਗਠਨ ਕੀਤਾ ਸੀ। SSF ਨੇ ਸਿਰਫ਼ 8 ਮਹੀਨਿਆਂ ਵਿੱਚ ਹਜ਼ਾਰਾਂ ਜਾਨਾਂ ਬਚਾਈਆਂ ਹਨ। ਸੜਕ ਸੁਰੱਖਿਆ ਬਲ (SSF) ਨੇ ਸੜਕਾਂ ‘ਤੇ ਹੋਣ ਵਾਲੀਆਂ ਮੌਤਾਂ ਵਿੱਚ 45.03% ਦੀ ਕਮੀ ਆਈ ਹੈ। SSF ਦਾ ਤਤਕਾਲ ਜਵਾਬ, ਸਿਰਫ 15 ਮਿੰਟਾਂ ‘ਚ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਮੁਢਲੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। 15309 ਲੋਕਾਂ ਨੂੰ ਮੁੱਢਲੀ ਸਹਾਇਤਾ ਮਿਲੀ ਚੁੱਕੀ ਹੈ। SSF ਸੂਬੇ ਦੀਆਂ 4100 ਕਿਲੋਮੀਟਰ ਸੜਕਾਂ ‘ਤੇ 1600 ਸਿੱਖਿਅਤ ਪੁਲਿਸ ਮੁਲਾਜ਼ਮਾਂ ਅਤੇ 144 ਵਾਹਨਾਂ ਨਾਲ ਗਸ਼ਤ ਕਰ ਰਹੀ ਹੈ।
ਐਸ.ਐਸ.ਐਫ. 50 ਕਰੋੜ ਦੀ ਲਾਗਤ ਨਾਲ ਸਥਾਪਿਤ ਕੀਤੀ ਗਈ ਹੈ ਜੋ ਆਧੁਨਿਕ ਉਪਕਰਨਾਂ ਨਾਲ ਲੈਸ ਹੈ। ਸੜਕ ਸੁਰੱਖਿਆ ਦੇ ਨਾਲ-ਨਾਲ ਇਹ ਅਪਰਾਧ ਕੰਟਰੋਲ ‘ਚ ਵੀ ਕਾਰਗਰ ਸਾਬਤ ਹੋ ਰਹੀ ਹੈ।