ਪਰਲ ਗਰੁੱਪ ਧੋਖਾਖੜੀ ਮਾਮਲੇ ਦੀ ਜਾਂਚ ਸਰਕਾਰ ਨੇ ਵਿਜੀਲੈਂਸ ਨੂੰ ਸੌਂਪੀ

0
438

ਮੁਹਾਲੀ| ਪੰਜਾਬ ਸਰਕਾਰ ਨੇ Pearl Group ਧੋਥਾਖੜੀ ਮਾਮਲੇ ‘ਚ ਵੱਡਾ ਫ਼ੈਸਲਾ ਲਿਆ ਹੈ। ਜਾਣਕਾਰੀ ਮੁਤਾਬਕ ਸਰਕਾਰ ਨੇ Pearl Group ਧੋਖਾਧੜੀ ਮਾਮਲੇ ਦੀ ਜਾਂਚ ਵਿਜੀਲੈਂਸ ਨੂੰ ਸੌਂਪ ਦਿੱਤੀ ਹੈ। ਹੁਕਮਾਂ ਮੁਤਾਬਕ ਵਿਜੀਲੈਂਸ ਬਿਊਰੋ ਵੱਲੋਂ ਫਿਰੋਜ਼ਪੁਰ ਤੇ ਮੋਹਾਲੀ ‘ਚ ਘਪਲਿਆਂ ਸਬੰਧੀ ਦਰਜ ਕੀਤੀਆਂ ਐੱਫਆਈਆਰਜ਼ ਦੀ ਜਾਂਚ ਕੀਤੀ ਜਾਵੇਗੀ।

ਦੱਸ ਦਈਏ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਜ਼ੀਰਾ ‘ਚ ਪਰਲ ਗਰੁੱਪ ਘਪਲੇ ਦੇ ਸਬੰਧ ‘ਚ ਐੱਫ਼. ਆਈ. ਆਰ. ਨੰਬਰ 79 ਆਫ 2020 ਅਤੇ ਸਟੇਟ ਕ੍ਰਾਈਮ ਥਾਣਾ, ਐੱਸ. ਏ. ਐੱਸ. ਨਗਰ ‘ਚ ਐੱਫ. ਆਈ. ਆਰ. 1 ਆਫ਼ 2023 ਦੀ ਜਾਂਚ ਨੂੰ ਵਿਜੀਲੈਂਸ ਬਿਊਰੋ ਹਵਾਲੇ ਕਰ ਦਿੱਤਾ ਗਿਆ ਹੈ। ਹੁਕਮਾਂ ‘ਚ ਕਿਹਾ ਗਿਆ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਇਕ ਸੁਤੰਤਰ ਅਤੇ ਵਿਸ਼ੇਸ਼ ਏਜੰਸੀ ਹੈ, ਜਿਸ ਕੋਲ ਗੁੰਝਲਦਾਰ ਆਰਥਿਕ ਅਪਰਾਧਾਂ ਦੀ ਜਾਂਚ ਲਈ ਇਕ ਸਮਰਪਿਤ ਆਰਥਿਕ ਅਪਰਾਧ ਵਿੰਗ ਹੈ।

ਪਰਲ ਗਰੁੱਪ ਘਪਲੇ ਵਿਚ ਲੋੜੀਂਦੀ ਜਾਂਚ ਦੀ ਵਿਸ਼ੇਸ਼ ਪ੍ਰਕਿਰਤੀ ਅਤੇ ਇਸ ਦੇ ਅੰਤਰਰਾਜੀ ਪ੍ਰਭਾਵਾਂ ਨੂੰ ਧਿਆਨ ‘ਚ ਰੱਖਦਿਆਂ ਇਹ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪੀ ਗਈ ਹੈ ਤਾਂ ਜੋ ਸਮੁੱਚੇ ਪਰਲ ਗਰੁੱਪ ਘਪਲੇ ਦਾ ਪਰਦਾਫਾਸ਼ ਕਰਨ ਲਈ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਜਾਂਚ ਕੀਤੀ ਜਾ ਸਕੇ।