ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ‘ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਅਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਅਸਾਮੀ ਲਈ ਨਿਰਵਿਘਨ ਈਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਅਸਾਮੀ ‘ਤੇ ਅਪਲਾਈ ਕਰਨ ਦੀ ਆਖਰੀ ਮਿਤੀ 22 ਮਾਰਚ 2023 ਹੈ।

ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਇਕ ਸਰਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪ੍ਰਾਪਤ ਹੋਈਆਂ ਅਰਜ਼ੀਆ ‘ਚੋਂ ਨਾਵਾਂ ਨੂੰ ਸ਼ਾਰਟਲਿਸਟ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ।