ਸਰਕਾਰ ਨੇ ਕੋਰੋਨਾ ਨੂੰ ਲੈ ਕੇ ਕੀਤਾ ਵੱਡਾ ਫੈਸਲਾ, ਏਅਰਪੋਰਟ ‘ਤੇ 31 ਦਸੰਬਰ ਤੋਂ 15 ਜਨਵਰੀ ਤਕ ਡਿਊਟੀ ਦੇਣਗੇ ਸਰਕਾਰੀ ਅਧਿਆਪਕ

0
542

ਨਵੀਂ ਦਿੱਲੀ | ਰਾਸ਼ਟਰੀ ਰਾਜਧਾਨੀ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਗੰਭੀਰਤਾ ਦਿਖਾਉਂਦੇ ਹੋਏ ਵੱਡਾ ਫੈਸਲਾ ਲਿਆ ਹੈ। ਇਸ ਤਹਿਤ ਸਰਕਾਰੀ ਸਕੂਲਾਂ ਦੇ ਸਾਰੇ ਅਧਿਆਪਕ 31 ਦਸੰਬਰ ਤੋਂ 15 ਜਨਵਰੀ ਤੱਕ ਦਿੱਲੀ ਹਵਾਈ ਅੱਡੇ ‘ਤੇ ਤਾਇਨਾਤ ਰਹਿਣਗੇ ਤਾਂ ਜੋ ਯਾਤਰੀ ਹਵਾਈ ਅੱਡੇ ‘ਤੇ ਕੋਵਿਡ ਗਾਈਡਲਾਈਨ ਦੀ ਪਾਲਣਾ ਕਰਨ।

ਇਸ ਦੌਰਾਨ ਸਕੂਲਾਂ ਵਿਚ ਬੱਚਿਆਂ ਦੀ ਛੁੱਟੀ ਰਹੇਗੀ। ਬੱਚਿਆਂ ਦੀ ਪੜ੍ਹਾਈ ਦਾ ਵੀ ਨੁਕਸਾਨ ਨਹੀਂ ਹੋਵੇਗਾ। ਦੱਸ ਦਈਏ ਕਿ ਜਦੋਂ ਤੋਂ ਦਿੱਲੀ ਏਅਰਪੋਰਟ ‘ਤੇ ਕੋਰੋਨਾ ਟੈਸਟਿੰਗ ਸ਼ੁਰੂ ਹੋਈ ਹੈ, ਉਦੋਂ ਤੋਂ ਹੀ ਵਿਦੇਸ਼ਾਂ ਤੋਂ ਆਉਣ ਵਾਲੇ ਕਈ ਯਾਤਰੀ ਕੋਰੋਨਾ ਸੰਕਰਮਿਤ ਪਾਏ ਗਏ ਹਨ। ਦਿੱਲੀ ਸਰਕਾਰ ਨੇ ਅਧਿਆਪਕਾਂ ਨੂੰ ਤਾਇਨਾਤ ਕਰਨ ਦੀ ਪਹਿਲ ਕੀਤੀ ਹੈ।

DM ਪੱਛਮੀ ਨੇ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ ਦੀ ਤਰਫ਼ੋਂ ਇਹ ਹੁਕਮ ਜਾਰੀ ਕੀਤਾ ਹੈ। ਕੁੱਲ 16 ਦਿਨਾਂ ਤੱਕ ਵੱਖ-ਵੱਖ ਸ਼ਿਫਟਾਂ ਵਿਚ 85 ਅਧਿਆਪਕ ਡਿਊਟੀ ‘ਤੇ ਰਹਿਣਗੇ। ਦਰਅਸਲ, ਕੁਝ ਦੇਸ਼ਾਂ ਵਿਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਦੇ ਅਧਿਕਾਰੀ ਖੁਦ ਇਥੋਂ ਦੇ ਸਾਰੇ ਸਰਕਾਰੀ ਹਸਪਤਾਲਾਂ ਦਾ ਦੌਰਾ ਕਰਨਗੇ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਉਨ੍ਹਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਗੇ।ਕੇਂਦਰ ਸਰਕਾਰ ਦੀਆਂ ਹਦਾਇਤਾਂ ਤਹਿਤ ਮੰਗਲਵਾਰ ਨੂੰ ਦਿੱਲੀ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੌਕ ਡਰਿੱਲ ਕਰਵਾਈ ਜਾਵੇਗੀ।