ਪੰਪ ਲੁੱਟਣ ਆਏ ਲੁਟੇਰਿਆਂ ‘ਤੇ ਗਾਰਡ ਨੇ ਚਲਾਈਆਂ ਗੋਲੀਆਂ, ਇਕ ਦੀ ਮੌਤ, ਦੂਜਾ ਫਰਾਰ

0
348

ਅੰਮ੍ਰਿਤਸਰ | ਬੀਤੀ ਰਾਤ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਮੱਲੀਆਂ ਵਿਖੇ ਆਏ ਲੁਟੇਰਿਆਂ ‘ਤੇ ਪੈਟਰੋਲ ਪੰਪ ਦੇ ਸਕਿਉਰਿਟੀ ਗਾਰਡ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ‘ਚ ਇਕ ਲੁਟੇਰੇ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਫਾਇਰਿੰਗ ਕਰਨ ਤੋਂ ਬਾਅਦ ਫਰਾਰ ਹੋ ਗਿਆ। ਗਾਰਡ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 2 ਲੁਟੇਰੇ ਮੋਟਰਸਾਈਕਲ ‘ਤੇ ਬੈਠੇ ਸਨ, ਜਦੋਂ ਉਹ ਪੈਟਰੋਲ ਪਵਾਉਣ ਵਾਲੇ ਨੂੰ ਪਿਸਤੌਲ ਦਿਖਾ ਕੇ ਉਸ ਤੋਂ ਪੈਸੇ ਮੰਗਣ ਲੱਗੇ ਤਾਂ ਉਸ ਨੇ ਬਿਨਾਂ ਦੇਰ ਕੀਤੇ ਆਪਣੀ ਡਬਲ ਬੈਰਲ ਨਾਲ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ‘ਚ ਇਕ ਲੁਟੇਰੇ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੂਜਾ ਉਹ ਆਪਣੇ ਮੋਟਰਸਾਈਕਲ ‘ਤੇ ਉਥੋਂ ਫਰਾਰ ਹੋ ਗਿਆ। ਦੱਸ ਦਈਏ ਕਿ ਇਹ ਉਹੀ ਪੈਟਰੋਲ ਪੰਪ ਹੈ, ਜਿੱਥੇ ਕੁਝ ਸਮਾਂ ਪਹਿਲਾਂ 90000 ਦੀ ਲੁੱਟ ਦੀ ਵਾਰਦਾਤ ਹੋਈ ਸੀ, ਜੋ ਕਿ ਅੱਜ ਤੱਕ ਬਰਾਮਦ ਨਹੀਂ ਹੋ ਸਕੀ, ਜਦਕਿ ਇੱਕ ਵਾਰ ਫਿਰ ਤੋਂ ਉਸੇ ਪੈਟਰੋਲ ਪੰਪ ਨੂੰ ਲੁਟੇਰਿਆਂ ਨੇ ਆਪਣਾ ਨਿਸ਼ਾਨਾ ਬਣਾਇਆ ਹੈ।