ਦੀਵਾਲੀ ਦੀਆਂ ਖੁਸ਼ੀਆਂ ਬਦਲੀਆਂ ਮਾਤਮ ‘ਚ, ਦੀਵੇ ਜਗਾਉਣ ਗਏ ਪੁੱਤ ਨਾਲ ਵਾਪਰੀ ਅਣਹੋਣੀ

0
474

ਸੰਗਰੂਰ, 1 ਨਵੰਬਰ | ਨੇੜਲੇ ਪਿੰਡ ਬਲਿਆਲ ਵਿਖੇ ਬੀਤੀ ਦੇਰ ਸ਼ਾਮ ਇਕ ਪਰਿਵਾਰ ਦੀਆਂ ਦੀਵਾਲੀ ਦੀਆਂ ਖੁਸ਼ੀਆਂ ਉਸ ਸਮੇਂ ਗਮ ’ਚ ਤਬਦੀਲ ਹੋ ਗਈਆਂ ਜਦੋਂ ਆਪਣੇ ਖੇਤ ‘ਚ ਦੀਵੇ ਲਗਾ ਕੇ ਘਰ ਪਰਤ ਰਹੇ ਇਕ ਨਾਬਾਲਗ ਲੜਕੇ ਨੂੰ ਕਿਸੇ ਅਣਪਛਾਤੇ ਵਾਹਨ ਵੱਲੋਂ ਫੇਟ ਮਾਰ ਦਿੱਤੀ ਗਈ। ਇਸ ਹਾਦਸੇ ਵਿਚ ਲੜਕੇ ਦੀ ਮੌਤ ਹੋ ਗਈ।

ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਬਲਿਆਲ ਦੇ ਸਰਪੰਚ ਜਗਮੀਤ ਸਿੰਘ ਭੋਲਾ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਲੜਕਾ ਵਾਰਸਦੀਪ ਸਿੰਘ 15 ਸਾਲ ਪੁੱਤਰ ਸਵਰਨ ਸਿੰਘ ਬੀਤੀ ਦੇਰ ਸ਼ਾਮ ਜਦੋਂ ਦੀਵਾਲੀ ਦੇ ਤਿਉਹਾਰ ਮੌਕੇ ਬਲਿਆਲ ਤੋਂ ਪਿੰਡ ਭੱਟੀਵਾਲ ਕਲ੍ਹਾਂ ਨੂੰ ਜਾਣ ਵਾਲੀ ਸੜਕ ’ਤੇ ਘਰ ਤੋਂ ਮਾਤਰ ਇਕ ਕਿਲੋਮੀਟਰ ਦੀ ਦੂਰੀ ਉਪਰ ਸਥਿਤ ਆਪਣੇ ਖੇਤ ਵਿਚ ਦੀਵੇ ਲਗਾ ਕੇ ਪੈਦਲ ਵਾਪਸ ਆਪਣੇ ਘਰ ਪਰਤ ਰਿਹਾ ਸੀ ਤਾਂ ਰਸਤੇ ’ਚ ਕਿਸੇ ਅਣਪਛਾਤੇ ਵਾਹਨ ਦੇ ਚਾਲਕ ਨੇ ਇਸ ਨੂੰ ਫੇਟ ਮਾਰ ਦਿੱਤੀ।

ਇਸ ਹਾਦਸੇ ਵਿਚ ਵਾਰਸਦੀਪ ਸਿੰਘ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਇਸ ਦੌਰਾਨ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਸਵਰਨ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਨਾ ਮਾਲੂਮ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)