ਅੰਮ੍ਰਿਤਸਰ, 21 ਅਕਤੂਬਰ | ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਗੇਸ਼ਵਰ ਧਾਮ ਦੇ ਮੁਖੀ ਧੀਰੇਂਦਰ ਸ਼ਾਸਤਰੀ ਮੱਥਾ ਟੇਕਣ ਪੁੱਜੇ। ਧੀਰੇਂਦਰ ਸ਼ਾਸਤਰੀ ਪੀਲੀ ਦਸਤਾਰ ਸਜਾ ਕੇ ਗੁਰੂ ਘਰ ਪਹੁੰਚੇ। ਉਨ੍ਹਾਂ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਤੇ ਨਤਮਸਤਕ ਹੋਣ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਲਈ ਸੁੰਦਰ ਰੁਮਾਲਾ ਸਾਹਿਬ ਭੇਟ ਕੀਤਾ।
ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਗਾਇਕ ਇੰਦਰਜੀਤ ਸਿੰਘ ਨਿੱਕੂ ਵੀ ਉਨ੍ਹਾਂ ਨਾਲ ਮੌਜੂਦ ਸਨ, ਉਨ੍ਹਾਂ ਕਿਹਾ ਕਿ ਉਹ ਪਠਾਨਕੋਟ ‘ਚ 3 ਦਿਨਾ ਭਾਗਵਤ ਕਥਾ ਤੇ ਸਮਾਗਮ ‘ਚ ਸ਼ਾਮਲ ਹੋਣ ਲਈ ਪੰਜਾਬ ਆਏ ਹਨ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਲੋਕਾਂ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਸਨਾਤਨ ਧਰਮ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕਿਰਪਾ ਬਣੀ ਰਹੇ।