ਯੂਪੀ। ਤੀਜੀ ਜਮਾਤ ਦੀ ਵਿਦਿਆਰਥਣ ਨੂੰ ਅਸ਼ਲੀਲ ਵੀਡੀਓ ਅਤੇ ਫੋਟੋਆਂ ਦਿਖਾਉਣ ਦੇ ਮਾਮਲੇ ਵਿੱਚ ਪੁਲਿਸ ਨੇ ਮੁੱਖ ਅਧਿਆਪਕ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਬੀਐਸਏ ਨੇ ਇਸ ਮਾਮਲੇ ਵਿੱਚ ਕਾਰਵਾਈ ਦਾ ਭਰੋਸਾ ਦਿੱਤਾ ਹੈ। ਇਹ ਵੀ ਕਿਹਾ ਗਿਆ ਹੈ ਕਿ ਅਧਿਆਪਕ ਦੀਆਂ ਸੇਵਾਵਾਂ ਖਤਮ ਕੀਤੀਆਂ ਜਾਣ। ਜੇਕਰ ਸਕੂਲ ਪ੍ਰਬੰਧਕਾਂ ਨੇ ਕਾਰਵਾਈ ਨਾ ਕੀਤੀ ਤਾਂ ਸਕੂਲ ਦੀ ਮਾਨਤਾ ਵੀ ਖਤਮ ਕਰ ਦਿੱਤੀ ਜਾਵੇਗੀ।
ਦੱਸ ਦਈਏ ਕਿ ਯੂਪੀ ਦੇ ਬਦਾਉਂ ਇਲਾਕੇ ਦੇ ਕੋਤਵਾਲੀ ਸਦਰ ਇਲਾਕੇ ਵਿੱਚ ਇੱਕ ਵਿਦਿਆਰਥਣ ਨੂੰ ਅਸ਼ਲੀਲ ਫੋਟੋ ਤੇ ਵੀਡੀਓ ਦਿਖਾਈ ਗਈ ਸੀ। ਜਿਸ ਦੀ ਸ਼ਿਕਾਇਤ ’ਤੇ ਥਾਣਾ ਸਦਰ ਕੋਤਵਾਲੀ ਪੁਲਿਸ ਨੇ ਮੁੱਖ ਅਧਿਆਪਕ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ।
ਸਦਰ ਖੇਤਰ ਸਿਟੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਖ਼ਿਲਾਫ਼ ਅਸ਼ਲੀਲਤਾ ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁੱਖ ਅਧਿਆਪਕ ‘ਤੇ ਤੀਜੀ ਜਮਾਤ ਦੀ ਵਿਦਿਆਰਥਣ ਨੂੰ ਆਪਣੇ ਕਮਰੇ ‘ਚ ਬੁਲਾ ਕੇ ਆਪਣੇ ਮੋਬਾਈਲ ‘ਚ ਅਸ਼ਲੀਲ ਵੀਡੀਓ ਅਤੇ ਫੋਟੋਆਂ ਦਿਖਾਉਣ ਦਾ ਦੋਸ਼ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਥਾਣਾ ਸਦਰ ਕੋਤਵਾਲੀ ਵਿੱਚ ਦਰਜ ਹੋਏ ਮਾਮਲੇ ਅਨੁਸਾਰ ਘਟਨਾ 15 ਸਤੰਬਰ ਦੀ ਹੈ। ਸਕੂਲ ਦੇ ਮੁੱਖ ਅਧਿਆਪਕ ਸਰਵੇਸ਼ ਗੁਪਤਾ ਨੇ ਉੱਥੇ ਪੜ੍ਹਦੀ ਤੀਜੀ ਜਮਾਤ ਦੀ ਵਿਦਿਆਰਥਣ ਨੂੰ ਆਪਣੇ ਕਮਰੇ ਵਿੱਚ ਬੁਲਾਇਆ।
ਇਲਜ਼ਾਮ ਹੈ ਕਿ ਇੱਥੇ ਉਸ ਨੇ ਵਿਦਿਆਰਥਣ ਨੂੰ ਆਪਣੇ ਮੋਬਾਈਲ ਵਿੱਚ ਅਸ਼ਲੀਲ ਵੀਡੀਓ ਅਤੇ ਤਸਵੀਰਾਂ ਦਿਖਾਈਆਂ। ਉਥੋਂ ਲੜਕੀ ਘਰ ਆ ਗਈ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਹੁਣ ਵਿਦਿਆਰਥਣ ਨੇ ਉਨ੍ਹਾਂ ਨੂੰ ਇਸ ਮਾਮਲੇ ਦੀ ਜਾਣਕਾਰੀ ਦਿੱਤੀ।
ਇਸ ਮਾਮਲੇ ‘ਚ ਕੇਸ ਦਰਜ ਕਰਦੇ ਹੋਏ ਸਰਵੇਸ਼ ਗੁਪਤਾ ਨੂੰ ਗ੍ਰਿਫਤਾਰ ਕਰਕੇ ਜੇਲ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਬੀਐਸਏ ਆਨੰਦ ਪ੍ਰਕਾਸ਼ ਸ਼ਰਮਾ ਦਾ ਕਹਿਣਾ ਹੈ ਕਿ ਮੁੱਖ ਅਧਿਆਪਕ ਦੀਆਂ ਸੇਵਾਵਾਂ ਨੂੰ ਖਤਮ ਕਰ ਦਿੱਤਾ ਜਾਵੇਗਾ। ਜੇਕਰ ਪ੍ਰਬੰਧਕਾਂ ਨੇ ਕਾਰਵਾਈ ਨਾ ਕੀਤੀ ਤਾਂ ਸਕੂਲ ਦੀ ਮਾਨਤਾ ਵੀ ਖਤਮ ਕਰ ਦਿੱਤੀ ਜਾਵੇਗੀ।