ਚੰਡੀਗੜ੍ਹ| ਅੰਮ੍ਰਿਤਪਾਲ ਸਿੰਘ ਦੀ ‘ਵਾਰਿਸ ਪੰਜਾਬ ਦੀ’ ਸੰਸਥਾ ਦੇ ਕਾਨੂੰਨੀ ਸਲਾਹਕਾਰ ਬਠਿੰਡਾ ਦੇ ਇਮਾਨ ਸਿੰਘ ਖਾਰਾ ਨੇ ਹਾਈਕੋਰਟ ਵਿੱਚ ਪਟੀਸ਼ਨ ਪਾਈ ਸੀ। ਜਿਸ ‘ਤੇ ਹੈ ਕੋਰਟ ਵੱਲੋਂ ਸੁਣਵਾਈ ਕੀਤੀ ਗਈ। ਸੁਣਵਾਈ ਦੌਰਾਨ ਅਦਾਲਤ ਵਿਚ ਅੰਮ੍ਰਿਪਾਲ ਸਿੰਘ ਦੇ ਪਿਤਾ ਵੀ ਮੌਜੂਦ ਸਨ।

‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ਕਰਦੀ ਹੈਬੀਅਸ ਕਾਰਪਸ ਪਟੀਸ਼ਨ ’ਤੇ ਅੱਜ ਸੁਣਵਾਈ ਕਰਦਿਆਂ ਹਾਈਕੋਰਟ ਵਲੋਂ ਸਰਕਾਰ ਨੂੰ 4 ਦਿਨਾਂ ਅੰਦਰ ਸਥਿਤੀ ਰਿਪੋਰਟ ਦੇਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਸਵਾਲ ਪੁੱਛਦਿਆਂ ਕਿਹਾ ਕਿ ਜੇਕਰ ਅੰਮ੍ਰਿਤਪਾਲ ਅਜੇ ਵੀ ਫ਼ਰਾਰ ਹੈ ਤਾਂ 80 ਹਜ਼ਾਰ ਪੁਲਿਸ ਕੀ ਕਰ ਰਹੀ ਹੈ।

ਪੁਲਿਸ ਨੇ ਹਾਈਕੋਰਟ ਵਿਚ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਉੱਤੇ NSA ਲਾਇਆ ਗਿਆ ਹੈ। ਹਾਲਾਂਕਿ ਪੁਲਿਸ ਨੇ ਦੱਸਿਆ ਹੈ ਕਿ ਅੰਮ੍ਰਿਤਪਾਲ ਅਜੇ ਫਰਾਰ ਹੈ। ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਵੱਲੋਂ ਵੱਖ ਵੱਖ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ।

ਦੱਸ ਦਈਏ ਕਿ ਐਨ ਐਸ ਏ ਇਕ ਸਖਤ ਕਾਨੂੰਨ ਹੈ, ਜਿਸ ਤਹਿਤ ਗ੍ਰਿਫਤਾਰ ਮੁਲਜ਼ਮ ਨੂੰ ਪੁਲਿਸ ਕਿਸੇ ਵੀ ਸੂਬੇ ਦੀ ਜੇਲ੍ਹ ਵਿਚ ਰੱਖ ਸਕਦੀ ਹੈ। ਇਸ ਤਹਿਤ ਬਿਨਾ ਦੱਸਿਆਂ ਹਿਰਾਸਤ ਵਿਚ ਲਿਆ ਜਾ ਸਕਦਾ ਹੈ ਤੇ ਇਕ ਸਾਲ ਤੱਕ ਜੇਲ੍ਹ ਵਿਚ ਰੱਖਿਆ ਜਾ ਸਕਦਾ ਹੈ। ਕੋਈ ਕਾਨੂੰਨੀ ਮਦਦ ਨਹੀਂ ਮਿਲਦੀ। ਅਦਾਲਤ ਵਿਚ ਪੇਸ਼ ਕਰਨ ਦੀ ਜ਼ਰੂਰਤ ਵੀ ਨਹੀਂ ਹੁੰਦੀ ਹੈ।