ਗੁਰਦਾਸਪੁਰ | ਜ਼ਿਲ੍ਹੇ ਵਿਚ ਗਰਮੀ ਨੇ ਦਸਤਕ ਦੇ ਦਿੱਤੀ ਹੈ। ਅਗਲੇ ਹਫ਼ਤੇ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਤਾਪਮਾਨ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ 3 ਦਿਨਾਂ ਤੋਂ ਮੌਸਮ ਪੂਰੀ ਤਰ੍ਹਾਂ ਗਰਮ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਹਫ਼ਤੇ ਦੌਰਾਨ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਅਤੇ ਤੇਜ਼ ਧੁੱਪ ਕਾਰਨ ਦਿਨ ਦਾ ਤਾਪਮਾਨ ਵਧੇਗਾ। ਇਸ ਦੌਰਾਨ ਹਲਕੀ ਹਵਾ ਚੱਲੇਗੀ। ਨਮੀ ਵੀ ਘਟਣੀ ਸ਼ੁਰੂ ਹੋ ਗਈ ਹੈ।
ਜੇਕਰ ਮੌਸਮ ਦਾ ਇਹੀ ਹਾਲ ਰਿਹਾ ਤਾਂ ਆਉਣ ਵਾਲੇ 7 ਦਿਨਾਂ ਵਿਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ। ਠੰਡ ਦਾ ਅਸਰ ਹੁਣ ਸਵੇਰ ਅਤੇ ਸ਼ਾਮ ਤੱਕ ਹੀ ਹੈ। ਤਾਪਮਾਨ ਵਿਚ ਲਗਾਤਾਰ ਹੋ ਰਹੇ ਵਾਧੇ ਕਾਰਨ ਦੁਪਹਿਰ ਵੇਲੇ ਗਰਮੀ ਦਾ ਪੂਰਾ ਅਹਿਸਾਸ ਹੋ ਰਿਹਾ ਹੈ। ਜਿਵੇਂ-ਜਿਵੇਂ ਦਿਨ ਚੜ੍ਹਦਾ ਹੈ। ਤੇਜ਼ ਧੁੱਪ ਕਾਰਨ ਪਹਿਲਾਂ ਹੀ ਗਰਮੀ ਮਹਿਸੂਸ ਹੋਣ ਲੱਗੀ ਹੈ।
ਮੌਸਮ ਵਿਭਾਗ ਦਾ ਮੰਨਣਾ ਹੈ ਕਿ ਹੁਣ ਤਾਪਮਾਨ ਰੋਜ਼ਾਨਾ 1 ਤੋਂ 2 ਡਿਗਰੀ ਤੱਕ ਵਧ ਸਕਦਾ ਹੈ। ਅਗਲੇ ਇਕ ਹਫ਼ਤੇ ਵਿਚ ਤਾਪਮਾਨ 39 ਡਿਗਰੀ ਤੱਕ ਪਹੁੰਚ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਹੁਣ ਹੌਲੀ-ਹੌਲੀ ਪਾਰਾ ਉੱਪਰ ਨੂੰ ਚੜ੍ਹਨ ਲੱਗਾ ਹੈ। ਅਗਲੇ ਇਕ ਹਫ਼ਤੇ ਵਿਚ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿਚ ਕਾਫੀ ਬਦਲਾਅ ਦੇਖਣ ਨੂੰ ਮਿਲੇਗਾ।